ਸਾਡੇ ਨਾਲ ਸ਼ਾਮਲ

Follow us

12.1 C
Chandigarh
Monday, January 19, 2026
More
    Home ਸੂਬੇ ਲਖਬੀਰ ਕਤਲ ਕੇਸ...

    ਲਖਬੀਰ ਕਤਲ ਕੇਸ: ਚਾਰ ਮੁਲਜ਼ਮਾਂ ਦਾ 2 ਦਿਨਾਂ ਦਾ ਰਿਮਾਂਡ ਵਧਿਆ

    ਚਾਰ ਮੁਲਜ਼ਮਾਂ ਦਾ 2 ਦਿਨਾਂ ਦਾ ਰਿਮਾਂਡ ਵਧਿਆ

    (ਸੱਚ ਕਹੂੰ ਨਿਊਜ਼) ਸੋਨੀਪਤ। ਸਿੰਘੂ ਬਾਰਡਰ ’ਤੇ ਹੋਏ ਲਖਬੀਰ ਸਿੰਘ ਕਤਲ ਮਾਮਲੇ ’ਚ ਗਿ੍ਰਫਤਾਰ ਕੀਤੇ ਗਏ ਚਾਰ ਨਿਹੰਗਾਂ ਨੂੰ ਅੱਜ ਸੋਨੀਪਤ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਦੇ ਰਿਮਾਂਡ ’ਚ ਦੋ ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਹਰਿਆਣਾ ਪੁਲਸ ਨੇ ਸਰਬਜੀਤ ਸਿੰਘ, ਨਾਰਾਇਣ ਸਿੰਘ, ਗੋਵਿੰਦਪ੍ਰੀਤ ਸਿੰਘ ਅਤੇ ਭਗਵੰਤ ਸਿੰਘ ਨੂੰ ਕੋਰਟ ’ਚ ਪੇਸ਼ ਕੀਤਾ। ਸੋਨੀਪਤ ਦੇ ਪੁਲਿਸ ਡਿਪਟੀ ਸੁਪਰਡੈਂਟ ਵੀਰੇਂਦਰ ਸਿੰਘ ਨੇ ਫੋਨ ’ਤੇ ਦੱਸਿਆ ਕਿ ਅਦਾਲਤ ਨੇ ਚਾਰੇ ਦੋਸ਼ੀਆਂ ਦੀ ਪੁਲਿਸ ਰਿਮਾਂਡ 2 ਦਿਨਾਂ ਲਈ ਵਧਾ ਦਿੱਤੀ ਹੈ।

    ਸਰਬਜੀਤ ਸਿੰਘ ਨੂੰ 16 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਅਤੇ ਉਸ ਨੂੰ 7 ਦਿਨਾਂ ਦੀ ਪੁਲਿਸ ਹਿਰਾਸਤ ’ਚ ਭੇਜਿਆ ਗਿਆ ਸੀ, ਉੱਥੇ ਹੀ ਤਿੰਨ ਹੋਰ ਨੂੰ 6 ਦਿਨਾਂ ਦੀ ਪੁਲਿਸ ਹਿਰਾਸਤ ’ਚ ਭੇਜਿਆ ਗਿਆ ਸੀ। ਜ਼ਿਕਰਯੋਗ ਹੈ ਕਿ ਮਜ਼ਦੂਰ ਲਖਬੀਰ ਸਿੰਘ ਦਾ ਪਿਛਲੇ ਹਫਤੇ ਸਿੰਘੂ ਬਾਰਡਰ ’ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਦੀ ਲਾਸ਼ ਸਿੰਘੂ ਸਰਹੱਦ ਕੋਲ ਇਕ ਬੈਰੀਕੇਡ ਨਾਲ ਲਟਕਾ ਦਿੱਤੀ ਗਈ ਸੀ। ਉਸ ਦਾ ਹੱਥ ਤੇ ਉਸ ਦੀ ਇਕ ਲੱਤ ਵੱਢ ਦਿੱਤੀ ਗਈ ਸੀ ਅਤੇ ਉਸ ਦੇ ਸਰੀਰ ’ਤੇ ਜਖ਼ਮਾਂ ਦੇ ਕਈ ਨਿਸ਼ਾਨ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ