ਕਿਸਾਨ ਜੱਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਪ੍ਰਦਰਸ਼ਨ

Lakhimpur Kheri Incident
ਪਟਿਆਲਾ :  ਕਿਸਾਨ ਜੱਥੇਬੰਦੀਆਂ ਦੇ ਆਗੂ ਕੇਂਦਰ ਸਰਕਾਰ ਦਾ ਪੁਤਲਾ ਸਾੜਦੇ ਹੋਏ।

Lakhimpur Kheri Incident ਦੀ ਵਰੇਗੰਢ ਮੌਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਭਰ ’ਚ ਰੋਸ਼ ਪ੍ਰਦਰਸ਼ਨ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਪਟਿਆਲਾ ਵੱਲੋਂ ਲਖਮੀਰਪੁਰ ਖੀਰੀ ਕਾਂਡ (Lakhimpur Kheri Incident) ਦੀ ਵਰ੍ਹੇਗੰਢ ’ਤੇ ਡਿਪਟੀ ਕਮਿਸਨਰ ਪਟਿਆਲਾ ਦੇ ਦਫਤਰ ਅੱਗੇ ਧਰਨਾ ਪ੍ਰਦਰਸਨ ਕਰਨ ਤੋਂ ਬਾਅਦ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਲਖਮੀਰਪੂਰ ਖੀਰੀ ਵਿਖੇ ਕਿਸਾਨਾਂ ਦੇ ਕੀਤੇ ਕਤਲਾਂ ਲਈ ਉਕਸਾਏ ਜਾਣ ਵਾਲੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸਰਾ ਨੂੰ ਕੈਬਨਿਟ ਵਿਚੋਂ ਬਾਹਰ ਕੱਢ ਕੇ, ਗ੍ਰਿਫਤਾਰ ਕਰਨ ਅਤੇ ਬਣਦੀ ਸਜ਼ਾ ਦੇਣ ਅਤੇ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੇ ਨਾਮ ਦਿੱਤਾ ਗਿਆ।

ਇਹ ਵੀ ਪੜ੍ਹੋ : ਪਟਾਕਿਆਂ ਦੀ ਵਿਕਰੀ ਤੇ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਇਸ ਮੌਕੇ ਆਗੂਆਂ ਨੇ ਕਿਹਾ ਕਿ ਉੱਕਤ ਘਟਨਾ ਕ੍ਰਮ ਦੇ ਮੁਲਜਮਾਂ ਨੂੰ ਸਖਤ ਸਜਾਵਾਂ ਦਿੱਤੀਆਂ ਜਾਣ, ਪੀੜ੍ਹਤ ਪਰਿਵਾਰਾਂ ਨੂੰ ਮੁਆਵਜਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ। ਆਗੂਆਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜਾ ਦੇਣ, ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ, ਮੁਕੰਮਲ ਕਰਜੇ ’ਤੇ ਲਕੀਰ ਮਾਰਨ ਦਾ ਜਿਹੜਾ ਕੰਮ ਰੁਕਿਆ ਪਿਆ ਹੈ, ਉਸ ਨੂੰ ਜਲਦ ਨੇਪਰੇ ਚਾੜਿਆ ਜਾਵੇ।

Lakhimpur Kheri Incident
ਪਟਿਆਲਾ :  ਕਿਸਾਨ ਜੱਥੇਬੰਦੀਆਂ ਦੇ ਆਗੂ ਕੇਂਦਰ ਸਰਕਾਰ ਦਾ ਪੁਤਲਾ ਸਾੜਦੇ ਹੋਏ।

ਪੰਜਾਬ ਦੇ ਪਾਣੀਆਂ ਦੇ ਮਸਲਿਆਂ ਨੂੰ ਅੰਤਰਰਾਸਟਰੀ ਰਿਪੇਰੀਅਨ ਕਾਨੂੰਨ ਅਨੁਸਾਰ ਹੱਲ ਕੀਤੇ ਜਾਣ

ਇਸ ਮੌਕੇ ਕਿਸਾਨ ਆਗੂਆਂ ਜਸਵੰਤ ਸਿੰਘ ਸਦਰਪੁਰ, ਕਰਨੈਲ ਸਿੰਘ ਲੰਗ, ਬਲਰਾਜ ਸਿੰਘ ਜੋਸ਼ੀ ਆਦਿ ਨੇ ਪੰਜਾਬ ਦੀਆਂ ਮੰਗਾਂ ਸਬੰਧੀ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਸਲਿਆਂ ਨੂੰ ਅੰਤਰਰਾਸਟਰੀ ਰਿਪੇਰੀਅਨ ਕਾਨੂੰਨ ਅਨੁਸਾਰ ਹੱਲ ਕੀਤੇ ਜਾਣ, ਗੰਨੇ ਦੇ ਰਹਿੰਦੇ ਬਕਾਏ ਤੇ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕੀਤੇ ਜਾਣ, ਪਰਾਲੀ ਦੇ ਸੰਭਾਲਣ ਲਈ ਪ੍ਰਤੀ ਕੁਇੰਟਲ 200 ਰੁਪਏ ਯਾਂ 6000 ਰੁਪਏ ਪ੍ਰਤੀ ਏਕੜ ਦਾ ਬੋਨਸ ਦਿੱਤਾ ਜਾਵੇ। ਲੰਪੀਂ ਸਕਿਨ ਬਿਮਾਰੀ ਨਾਲ ਮਰੀਆਂ ਗਾਵਾਂ ਅਤੇ ਮੀਂਹ ਤੇ ਗੜਿਆਂ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੇ ਮੁਆਵਜੇ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ।

ਇਹ ਵੀ ਪੜ੍ਹੋ : ਬਾਲ ਕਹਾਣੀ : ਬੱਚਿਆਂ ਦੀ ਜਿਦ 

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਸਿੰਘ ਮਟੋਰਡਾ, ਦਵਿੰਦਰ ਸਿੰਘ ਪੂਨੀਆ, ਗੁਰਮੇਲ ਸਿੰਘ ਢਕਰਬਾ, ਜਗਮੇਲ ਸਿੰਘ ਸੁੱਧੇਵਾਲ, ਜਸਵੀਰ ਸਿੰਘ ਫਤਿਹਪੁਰ, ਸੁਰਿੰਦਰ ਸਿੰਘ ਖਾਲਸਾ, ਕੁਲਵੀਰ ਸਿੰਘ ਟੋਡਰਪੁਰ, ਗੁਰਮੀਤ ਸਿੰਘ ਦਿੱਤੂਪੁਰ, ਹਰਬੰਸ ਦਦਹੇੜਾ, ਧਰਮਪਾਲ ਸੀਲ, ਗੁਰਮੀਤ ਛੱਜੂਭੱਟ, ਬਿ੍ਰਜ ਲਾਲ, ਬਲਵਿੰਦਰ ਸੇਖੋਂ, ਗੁਰਜੰਟ ਸਿੰਘ, ਜਸਵੀਰ ਰਾਜੂਖੇੜੀ, ਗੁਰਮੇਲ ਸਿੰਘ ਭੇਡਪੁਰਾ, ਰਣਜੀਤ ਆਕੜ, ਰਵਿੰਦਰ ਆਕੜੀ, ਗੁਰਮੇਲ ਸਿੰਘ ਗੋਸਲਕਲਾਂ ਨੇ ਸੰਬੋਧਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ