ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਲਖੀਮਪੁਰ ਖੀਰੀ ...

    ਲਖੀਮਪੁਰ ਖੀਰੀ ਹਿੰਸਾ : ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ

    ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ’ਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ

    (ਏਜੰਸੀ) ਲਖੀਮਪੁਰ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ’ਚ 3 ਅਕਤੂਬਰ ਨੂੰ ਹੋਈ ਹਿੰਸਾ ’ਚ ਸ਼ਹੀਦ ਹੋਏ ਕਿਸਾਨਾਂ ਤੇ ਪੱਤਰਕਾਰ ਰਮਨ ਕਸ਼ਯਪ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਅੰਤਿਮ ਅਰਦਾਸ ਕਰਵਾਈ ਗਈ ਜਿਸ ਥਾਂ ’ਤੇ ਹਿੰਸਾ ਹੋਈ ਸੀ, ਉਸ ਦੇ ਨੇੜੇ ਹੀ ਅੰਤਿਮ ਅਰਦਾਸ ਕਰਵਾਈ ਗਈ ਅੰਤਿਮ ਅਰਦਾਸ ’ਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਵੱਡੀ ਗਿਣਤੀ ’ਚ ਕਿਸਾਨ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ। ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ’ਚ ਕਿਸਾਨ ਆਗੂ ਰਾਕੇਸ਼ ਟਿਕੈਤ, ਜੋਗਿੰਦਰ ਸਿੰਘ ਉਗਰਾਹਾਂ, ਯੁਗੇਂਦਰ ਯਾਦਵ ਸਮੇਤ ਕਈ ਕਿਸਾਨ ਆਗੂ ਪੁੱਜੇ ਅਤੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

    ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਉਨ੍ਹਾਂ ਨੇ ਲਖੀਮਪੁਰ ਹਿੰਸਾ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਗਿ੍ਰਫਤਾਰੀ ’ਤੇ ਤੰਜ ਕੱਸਿਆ।ਟਿਕੈਤ ਨੇ ਕਿਹਾ, ਫਿਲਹਾਲ ਰੈੱਡ ਕਾਰਪੇਟ ਗਿ੍ਰਫਤਾਰੀ ਹੋਈ ਹੈ। ਗੁਲਦਸਤਿਆਂ ਵਾਲਾ ਰਿਮਾਂਡ ਹੈ। ਕਿਸੇ ਪੁਲਸ ਅਧਿਕਾਰੀ ਦੀ ਹਿੰਮਤ ਨਹੀਂ ਕਿ ਪੁੱਛ-ਗਿੱਛ ਕਰੇ।’’ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਅਜੇ ਮਿਸ਼ਰਾ (ਗ੍ਰਹਿ ਰਾਜ ਮੰਤਰੀ) ਨੂੰ ਮੰਤਰੀ ਅਹੁਦੇ ਤੋਂ ਹਟਾ ਕੇ ਗਿ੍ਰਫਤਾਰ ਨਹੀਂ ਕੀਤਾ ਜਾਂਦਾ, ਸਾਡਾ ਅੰਦੋਲਨ ਜਾਰੀ ਰਹੇਗਾ। ਬਾਪ-ਬੇਟੇ ਤੋਂ ਪੁੱਛ-ਗਿੱਛ ਹੋਵੇਗੀ, ਉਦੋਂ ਲਖੀਮਪੁਰ ਦੀ ਸਾਜਿਸ਼ ਦਾ ਖੁਲਾਸਾ ਹੋਵੇਗਾ।

    ਇਸ ਮੌਕੇ ਮੰਚ ਤੋਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਮੋਦੀ ਸਰਕਾਰ ’ਤੇ ਸ਼ਬਦੀ ਹਮਲਾ ਬੋਲਿਆ। ਉਗਰਾਹਾਂ ਨੇ ਕਿਹਾ ਕਿ ਲਖੀਮਪੁਰ ਹਿੰਸਾ ਦੇ ਦੋਸ਼ੀ ਨੂੰ ਜੇਲ੍ਹ ’ਚ ਬੰਦ ਕੀਤਾ ਜਾਵੇ। ਇਸੇ ਕਰ ਕੇ ਅਸੀਂ ਕਹਿੰਦੇ ਹਾਂ ਕਿ ਇਹ ਸਰਕਾਰ ਪੂੰਜੀਪਤੀਆਂ ਦੀ ਸਰਕਾਰ ਹੈ, ਇਹ ਸਰਕਾਰ ਸਾਡੀ ਕਦੇ ਨਹੀਂ ਬਣ ਸਕਦੀ। ਲਖੀਮਪੁਰ ਹਿੰਸਾ ਬਾਰੇ ਉਗਰਾਹਾਂ ਨੇ ਕਿਹਾ ਕਿ ਅਸੀਂ ਸ਼ਾਂਤੀਮਈ ਰਹੇ ਹਾਂ। ਸਾਡੇ ਕਿਸਾਨ ਮੁੰਡੇ ਕਾਲੀ ਝੰਡੀ ਨਾਲ ਸ਼ਾਂਤੀਮਈ ਵਿਰੋਧ ਕਰਦੇ ਨਜ਼ਰ ਆ ਰਹੇ ਹਨ, ਭਾਵੇਂ ਵੀਡੀਓ ਵੇਖ ਲਓ। ਉਗਰਾਹਾਂ ਨੇ ਪ੍ਰਧਾਨ ਮੰਤਰੀ ਮੋਦੀ ਸਰਕਾਰ ਨੂੰ ਵੰਗਾਰਦਿਆਂ ਕਿਹਾ ਕਿ ਮੋਦੀ ਸਾਬ੍ਹ ਆਵਾਂਗੇ ਤੇਰੇ ਇਲਾਕੇ ’ਚ ਵੀ, ਤੈਨੂੰ ਵੀ ਵੇਖ ਲਵਾਂਗੇ। ਅਸੀਂ ਸਬਰ ਨਾਲ ਮੁਕਾਬਲਾ ਕਰਦੇ ਰਹਾਂਗੇ ਅਤੇ ਆਖ਼ੀਰ ਨੂੰ ਜਿੱਤ ਕੇ ਹੀ ਜਾਵਾਂਗੇ।

    ਖ਼ਾਸ ਗੱਲ ਇਹ ਹੈ ਕਿ ਮੋਰਚੇ ਵੱਲੋਂ ਕਿਸੇ ਵੀ ਸਿਆਸੀ ਆਗੂ ਨੂੰ ਅੰਤਿਮ ਅਰਦਾਸ ਵਿਚ ਮੰਚ ਸਾਂਝਾ ਕਰਨ ਦੀ ਆਗਿਆ ਨਹੀਂ ਦਿੱਤੀ ਗਈ। ਸਿਰਫ਼ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮੌਜੂਦ ਰਹੇ ਅਤੇ ਉਨ੍ਹਾਂ ਨੇ ਹੀ ਮੰਚ ਤੋਂ ਮੋਦੀ ਸਰਕਾਰ ਨੂੰ ਘੇਰਿਆ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ ਦੇ ਲਖੀਮਪੁਰ ਵਿਖੇ 3 ਅਕਤੂਬਰ ਨੂੰ ਵਾਪਰੀ ਘਟਨਾ ਵਿਚ ਚਾਰ ਕਿਸਾਨਾਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਦੀ ਦੁਨੀਆਂ ਭਰ ਵਿਚ ਨਿੰਦਾ ਹੋਈ ਹੈ।

    ਕਿਸਾਨਾਂ ਨੇ ਪਿ੍ਰਅੰਕਾ ਗਾਂਧੀ ਸਮੇਤ ਕਾਂਗਰਸੀ ਆਗੂਆਂ ਨੂੰ ਮੰਚ ’ਤੇ ਆਉਣ ਦੀ ਨਹੀਂ ਦਿੱਤੀ ਇਜਾਜਤ

    ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ ਦੇ ਲਖੀਮਪੁਰ ਖੀਰੀ ਦੀ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਅੰਤਿਮ ਅਰਦਾਸ ਵਿੱਚ ਸ਼ਿਰਕਤ ਕੀਤੀ ਹੈ। ਇਸ ਦੌਰਾਨ ਪਿ੍ਰਯੰਕਾ ਗਾਂਧੀ ਵਾਡਰਾ, ਰਾਜ ਸਭਾ ਮੈਂਬਰ ਦੀਪੇਂਦਰ ਸਿੰਘ ਹੁੱਡਾ, ਯੂਪੀ ਕਾਂਗਰਸ ਦੇ ਮੁਖੀ ਅਜੈ ਕੁਮਾਰ ਲੱਲੂ ਲਖੀਮਪੁਰ ਖੀਰੀ ਦੇ ਟਿਕੁਨੀਆ ਪਹੁੰਚੇ ਸਨ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਆਗੂਆਂ ਦਾ ਧੰਨਵਾਦ ਕੀਤਾ ਪਰ ਉਨ੍ਹਾਂ ਨੂੰ ਮੰਚ ’ਤੇ ਆਉਣ ਨਹੀਂ ਦਿੱਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ