ਕਾਂਗਰਸ, ਸਿ਼ਵਸੈਨਾ ਤੇ ਐਨਸੀਪੀ ਨੇ ਪੂਰੇ ਸੂਬੇ ‘ਚ ਕੀਤਾ ਬੰਦ ਦਾ ਐਲਾਨ
ਮੁੰਬਈ। ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੀ ਹੱਤਿਆ ਦੇ ਵਿਰੋਧ ਵਿੱਚ ਮਹਾਰਾਸ਼ਟਰ ਮਹਾਂਵਿਕਾਸ ਸਰਕਾਰ ਦੀਆਂ ਤਿੰਨ ਪਾਰਟੀਆਂ ਕਾਂਗਰਸ, ਐਨਸੀਪੀ ਅਤੇ ਸ਼ਿਵ ਸੈਨਾ ਨੇ ਅੱਜ ਭਾਵ ਸੋਮਵਾਰ ਨੂੰ ਰਾਜ ਵਿਆਪੀ ਬੰਦ ਦਾ ਸੱਦਾ ਦਿੱਤਾ ਹੈ। ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਕਿਹਾ ਕਿ ਤਿੰਨਾਂ ਪਾਰਟੀਆਂ ਦੇ ਨੇਤਾ ਅਤੇ ਵਰਕਰ ਇਸ ਬੰਦ ਨੂੰ ਸਫਲ ਬਣਾਉਣ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇ।
ਕਾਂਗਰਸ ਦੇ ਬੁਲਾਰੇ ਸਚਿਨ ਸਾਵੰਤ ਨੇ ਕਿਹਾ ਕਿ ਦੇਸ਼ ਦੇ ਕਿਸਾਨ ਇਸ ਸੰਘਰਸ਼ ਵਿੱਚ ਇਕੱਲੇ ਨਹੀਂ ਹਨ ਅਤੇ ਉਨ੍ਹਾਂ ਨਾਲ ਏਕਤਾ ਦਿਖਾਉਣ ਦੀ ਪ੍ਰਕਿਰਿਆ ਮਹਾਰਾਸ਼ਟਰ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਬੁਲਾਰੇ ਨਵਾਬ ਮਲਿਕ ਨੇ ਦੱਸਿਆ ਕਿ ਰਾਜ ਪੱਧਰੀ ਬੰਦ ਅੱਧੀ ਰਾਤ ਤੋਂ ਸ਼ੁਰੂ ਹੋ ਗਿਆ ਹੈ। ਸ਼ਿਵ ਸੈਨਾ, ਐਨਸੀਪੀ ਅਤੇ ਕਾਂਗਰਸ ਦੇ ਵਰਕਰ ਨਾਗਰਿਕਾਂ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਨੂੰ ਬੰਦ ਵਿੱਚ ਸ਼ਾਮਲ ਹੋਣ ਅਤੇ ਕਿਸਾਨਾਂ ਨਾਲ ਏਕਤਾ ਦਿਖਾਉਣ ਦੀ ਅਪੀਲ ਕਰ ਰਹੇ ਹਨ।
ਇਹ ਨਹੀਂ ਹੋਣਗੇ ਪ੍ਰਭਾਵਿਤ
- ਹਸਪਤਾਲ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ।
- ਰੇਲ ਸੇਵਾ ‘ਤੇ ਕੋਈ ਅਸਰ ਨਹੀਂ ਪਵੇਗਾ।
- ਕਰਿਆਨੇ, ਫਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ, ਦੁੱਧ ਅਤੇ ਬੇਕਰੀ ਦੀਆਂ ਦੁਕਾਨਾਂ ਬੰਦ ਨਹੀਂ ਹੋਣਗੀਆਂ।
- ਬੰਦ ਦੌਰਾਨ ਸਰਕਾਰੀ ਅਤੇ ਨਿੱਜੀ ਦਫਤਰ ਖੁੱਲ੍ਹਣਗੇ।
- ਸਕੂਲ ਖੁੱਲ੍ਹਣਗੇ
ਭਾਜਪਾ ਨੇ ਬੰਦ ਦਾ ਵਿਰੋਧ ਕੀਤਾ
ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ ਨੇ ਕਿਹਾ ਕਿ ਸੂਬੇ ਦੇ ਕਿਸਾਨ ਕੁਦਰਤੀ ਆਫਤਾਂ ਅਤੇ ਹੜ੍ਹਾਂ ਕਾਰਨ ਦੁਖੀ ਹਨ। ਸਰਕਾਰ ਉਸ ਵੱਲ ਧਿਆਨ ਦੇਣ ਦੀ ਬਜਾਏ ਲਖੀਮਪੁਰ ਖੀਰੀ ਘਟਨਾ ਦਾ ਸਿਆਸੀ ਲਾਹਾ ਲੈਣ ਲਈ ਬੰਦ ਦਾ ਆਯੋਜਨ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ