ਲਖੀਮਪੁਰ ਖੀਰੀ ਹਿੰਸਾ ਕੇਸ : ਰਾਹੁਲ ਗਾਂਧੀ ਤੇ ਚਰਨਜੀਤ ਸਿੰਘ ਚੰਨੀ ਲਖੀਮਪੁਰ ਰਵਾਨਾ

ਲਖਨਊ ’ਚ ਰੋਕੇ ਜਾਣ ’ਤੇ ਰਾਹੁਲ ਗਾਂਧੀ ਨੇ ਏਅਰਪੋਰਟ ’ਤੇ ਦਿੱਤਾ ਧਰਨਾ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਲਈ ਰਵਾਨਾ ਹੋ ਗਏ । ਲਖਨਊ ਏਅਰਪੋਰਟ ਤੋਂ ਲਖੀਮਪੁਰ ਲਈ ਰਵਾਨਾ ਹੋ ਗਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਲਖਨਊ ਏਅਰਪੋਰਟ ’ਤੇ ਰੋਕਿਆ ਗਿਆ ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਉੱਥੇ ਧਰਨਾ ਲਾ ਦਿੱਤਾ। ਇਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਲਖੀਮਪੁਰ ਜਾਣ ਦੀ ਇਜ਼ਾਜਤ ਮਿਲਣ ਤੋਂ ਬਾਅਦ ਉਹ ਲਖੀਮਪੁਰ ਰਵਾਲਾ ਹੋ ਗਏ ।

https://twitter.com/bhupeshbaghel/status/1445683877964488704?ref_src=twsrc%5Etfw%7Ctwcamp%5Etweetembed%7Ctwterm%5E1445683877964488704%7Ctwgr%5E%7Ctwcon%5Es1_c10&ref_url=about%3Asrcdoc

ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਲਖਮੀਪੁਰ ਤੱਕ ਆਪਣੀ ਗੱਡੀਆਂ ’ਚ ਜਾਣ ਦੀ ਇਜ਼ਾਜਤ ਮਿਲਣ ’ਤੇ ਹੀ ਉਹ ਏਅਰਪੋਰਟ ਤੋਂ ਰਾਵਨਾ ਹੋਣਗੇ ਕਾਫ਼ੀ ਦੇਰ ਪ੍ਰਸ਼ਾਸਨ ਨੇ ਇਸ ਦੀ ਇਜ਼ਾਜਤ ਦਿੱਤੀ ਇਸ ਤੋਂ ਬਾਅਦ ਰਾਹੁਲ ਗਾਂਧੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਖੀਮਪੁਰ ਲਈ ਰਵਾਨਾ ਹੋ ਗਏ।