ਲਖੀਮਪੁਰ ਹਿੰਸਾ ਮਾਮਲਾ : ਲਖੀਮਪੁਰ ਖੀਰੀ ਪੁੱਜੇ ਅਖਿਲੇਸ਼ ਯਾਦਵ

ਲਖੀਮਪੁਰ ਖੀਰੀ ਪੁੱਜੇ ਅਖਿਲੇਸ਼ ਯਾਦਵ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਕਿਸਾਨ ਪੀੜਤ ਪਰਿਵਾਰ ਨੂੰ ਮਿਲਣ ਲਈ ਲਖਮੀਪੁਰ ਖੀਰੀ ਪਹੁੰਚ ਗਏ ਹਨ ਉਨ੍ਹਾਂ ਪੀੜਤ ਕਿਸਾਨ ਪਰਿਵਾਰਾਂ ਨਾਲ ਗੱਲਬਾਤ ਕੀਤੀ ਤੇ ਹਰ ਤਰ੍ਹਾਂ ਦੀ ਮੱਦਦ ਦਾ ਭਰੋਸਾ ਦਿੱਤਾ

ਦੋ ਮੁਲਜ਼ਮ ਗਿ੍ਰਫ਼ਤਾਰ, ਮੰਤਰੀ ਦਾ ਪੁੁੱਤਰ ਹਾਲੇ ਵੀ ਫਰਾਰ 

ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਹੁਣ ਤੱਕ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗਿ੍ਰਫ਼ਤਾਰ ਕੀਤਾ ਤੇ 3 ਮੁਲਜ਼ਮਾਂ ਨੂੰ ਹਿਰਾਸਤ ’ਚ ਲਿਆ ਹੈ ਲਵ ਕੁਸ਼ ਤੇ ਆਸ਼ੀਸ ਪਾਂਡੇ ਗਿ੍ਰਫ਼ਤਾਰ ਕੀਤੇ ਗਏ ਹਨ ਆਸ਼ੀਸ਼ ਮਿਸ਼ਰਾ ਦੀ ਗਿ੍ਰਫਤਾਰੀ ਲਈ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ ਉਮੀਦ ਹੈ ਛੇਤੀ ਹੀ ਆਸ਼ੀਸ਼ ਮਿਸ਼ਰਾ ਵੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਵੇਗਾ।

 

ਸੁਪਰੀਮ ਕੋਰਟ ’ਚ ਹੋਈ ਸੁਣਵਾਈ

ਲਖੀਮਪੁਰ ਹਿੰਸਾ ਦੇ ਮਾਮਲੇ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਕਟਹਿਰੇ ’ਚ ਖੜਾ ਕਰ ਦਿੱਤਾ ਹੈ। ਕੋਰਟ ਨੇ ਸਰਕਾਰ ਨੂੰ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਕੱਲ੍ਹ ਤੱਕ ਅਦਾਲਤ ’ਚ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਕੋਰਟ ਨੇ ਯੂਪੀ ਸਰਕਾਰ ਤੋਂ ਪੁੱਛਿਆ ਕਿ ਜਿਹੜੇ ਵਿਅਕਤੀਆਂ ਖਿਲਾਫ਼ ਆਈਆਈਆਰ ਦਰਜ ਕੀਤੀ ਗਈ ਹੈ ਉਹ ਗਿ੍ਰਫ਼ਤਾਰ ਕੀਤੇ ਜਾ ਨਹੀਂ? ਜੋ ਇਸ ਮਾਮਲੇ ’ਚ ਮੁਲਜ਼ਮ ਹਨ। ਉਨ੍ਹਾਂ ਖਿਲਾਫ਼ ਜਾਣਕਾਰੀ ਵਿਸਥਾਰ ਜਾਣਕਾਰੀ ਦਿੱਤੀ ਜਾਵੇ ਹੁਣ ਅੱਗੇ ਦੀ ਕਾਰਵਾਈ ਕੱਲ ਸ਼ੁੱਕਰਵਾਰ ਨੂੰ ਹੋਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ