ਚਾਰਾ ਘੁਟਾਲੇ ’ਚ ਲਾਲੂ ਯਾਦਵ ਨੂੰ ਮਿਲੀ ਜ਼ਮਾਨ
ਏਜੰਸੀ, ਰਾਂਚੀ। ਚਾਰਾ ਘੁਟਾਲੇ ਮਾਮਲੇ ’ਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਯਾਦਵ ਨੂੰ ਜ਼ਮਾਨ ਮਿਲ ਗਈ ਹੈ। ਝਾਰਖੰਡ ਹਾਈ ਕੋਰਟ ਨੇ ਚਾਰਾ ਘੁਟਾਲੇ ਨਾਲ ਜੁੜੇ ਚੌਥੇ ਕੇਸ ਵਿੱਚ ਜ਼ਮਾਨਤ ਦਿੱਤੀ ਹੈ। ਤਿੰਨ ਕੇਸ ਵਿੱਚ ਉਨ੍ਹਾਂ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਅੱਜ ਹੋਈ ਸੁਣਵਾਈ ਦੌਰਾਨ ਕਾਂਗਰਸੀ ਆਗੂ ਤੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਲਾਲੂ ਵੱਲੋਂ ਪੈਰਵੀ ਕੀਤੀ। ਹਾਈ ਕੋਰਟ ਨੇ ਸ਼ਰਤਾਂ ਸਮੇਤ ਜ਼ਮਾਨਤ ਦਿੱਤੀ ਹੈ। ਫਿਲਹਾਲ ਅਜੇ ਉਹ ਰਾਂਚੀ ਏਮਜ ’ਚ ਇਲਾਜ ਕਰਵਾ ਰਹੇ ਹਨ। ਬਿਨ੍ਹਾਂ ਇਜਾਜ਼ਤ ਦੇ ਉਹ ਦੇਸ਼ ਤੋਂ ਬਾਹਰ ਨਹੀਂ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.