ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Highway News: ਪੰਜਾਬ ਦੇ ਕਈ ਇਲਾਕਿਆਂ ’ਚ ਜ਼ਮੀਨ ਦੇ ਰੇਟ ਦੁੱਗਣੇ ਹੋ ਸਕਦੇ ਹਨ। ਦਰਅਸਲ, ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਨੂੰ ਪੰਜਾਬ ’ਚ ਅਜੇ ਵੀ 15 ਹਾਈਵੇਅ ਪ੍ਰੋਜੈਕਟਾਂ ਲਈ 103 ਕਿਲੋਮੀਟਰ ਜ਼ਮੀਨ ਦੀ ਜ਼ਰੂਰਤ ਹੈ। ਜਾਣਕਾਰੀ ਅਨੁਸਾਰ ਪੰਜਾਬ ’ਚ ਕੁੱਲ 1344 ਕਿਲੋਮੀਟਰ ਦੀ ਲੰਬਾਈ ਵਾਲੇ 37 ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਅਥਾਰਟੀ ਨੂੰ ਜਿਨ੍ਹਾਂ ਸੜਕੀ ਪ੍ਰਾਜੈਕਟਾਂ ਲਈ ਜ਼ਮੀਨ ਦੀ ਜ਼ਰੂਰਤ ਹੈ, ਉਨ੍ਹਾਂ ’ਚ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਬਿਆਸ-ਡੇਰਾ ਬਾਬਾ ਨਾਨਕ, ਅੰਮ੍ਰਿਤਸਰ, ਅਬੋਹਰ-ਫਾਜ਼ਿਲਕਾ।
ਇਹ ਖਬਰ ਵੀ ਪੜ੍ਹੋ : IND vs AUS: ਸਿਡਨੀ ਟੈਸਟ, ਦਿਨ ਦੇ ਖੇਡ ਦੀ ਆਖਿਰੀ ਗੇਂਦ ’ਤੇ ਖਵਾਜ਼ਾ ਆਊਟ, ਬੁਮਰਾਹ ਨੂੰ ਸਫਲਤਾ
ਅੰਮ੍ਰਿਤਸਰ ਬਾਈਪਾਸ, ਮੋਗਾ-ਬਾਜਾਖਾਨਾ, ਅੰਮ੍ਰਿਤਸਰ-ਬਠਿੰਡਾ, ਦੱਖਣੀ ਲੁਧਿਆਣਾ ਬਾਈਪਾਸ, ਲੁਧਿਆਣਾ-ਬਠਿੰਡਾ, ਲੁਧਿਆਣਾ ਰੋਪੜ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਤੋਂ ਬਾਅਦ ਜਿੱਥੇ ਜ਼ਮੀਨ ਦੀਆਂ ਕੀਮਤਾਂ ਦੁੱਗਣੀਆਂ ਹੋ ਸਕਦੀਆਂ ਹਨ, ਉਥੇ ਪੰਜਾਬ ਸਿੱਧੇ ਤੌਰ ’ਤੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਜੁੜ ਜਾਵੇਗਾ। ਦਿੱਲੀ-ਕਟੜਾ ਐਕਸਪ੍ਰੈਸਵੇਅ ਨਾਲ ਜੁੜਨ ਨਾਲ ਜੰਮੂ-ਕਸ਼ਮੀਰ ਤੇ ਪੰਜਾਬ ਤੋਂ ਆਉਣ ਵਾਲੇ ਵਾਹਨਾਂ ਨੂੰ ਵੱਡੀ ਸਹੂਲਤ ਮਿਲੇਗੀ। ਲੋਕ ਸਿੱਧੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣਗੇ। ਇਸ ਤੋਂ ਇਲਾਵਾ ਇਨ੍ਹਾਂ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਨੂੰ ਟਰੈਫਿਕ ਜਾਮ ਤੋਂ ਵੀ ਰਾਹਤ ਮਿਲੇਗੀ।