ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 19, 2026
More
    Home Breaking News ਲੁਧਿਆਣਾ ’ਚ ਡਿ...

    ਲੁਧਿਆਣਾ ’ਚ ਡਿੱਗਿਆ ਬਿਲਡਿੰਗ ਦਾ ਲੈਂਟਰ

    ਲੁਧਿਆਣਾ ’ਚ ਡਿੱਗਿਆ ਬਿਲਡਿੰਗ ਦਾ ਲੈਂਟਰ

    ਲੁਧਿਆਣਾ। ਇਥੋਂ ਦੇ ਡਾਬਾ ਰੋਡ ਸਥਿਤ ਮੁਕੰਦ ਸਿੰਘ ਨਗਰ ਵਿਚ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਕ ਉਸਾਰੀ ਅਧੀਨ ਬਿਲਡਿੰਗ ਅਚਾਨਕ ਡਿੱਗ ਗਈ। ਮਿਲੀ ਜਾਣਕਾਰੀ ਮੁਤਾਬਕ ਇਥੇ ਇਕ ਬਿਲਡਿੰਗ ਦਾ ਲੈਂਟਰ ਅਚਾਨਕ ਡਿੱਗ ਗਿਆ, ਦੱਸਿਆ ਜਾ ਰਿਹਾ ਹੈ ਕਿ ਲਗਭਗ ਦੋ ਦਰਜਨ ਤੋਂ ਵੱਧ ਲੋਕ ਮਲਬੇ ਹੇਠਾਂ ਦੱਬੇ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਐਂਬੂਲੈਂਸ ਅਤੇ ਪੁਲਸ ਪਾਰਟੀ ਵੀ ਮੌਕੇ ’ਤੇ ਪਹੁੰਚ ਚੁੱਕੀ ਹੈ। ਸੂਤਰਾਂ ਮੁਤਾਬਕ ਇੱਥੇ ਕਿਸੇ ਫੈਕਟਰੀ ਦਾ ਲੈਂਟਰ ਪੈ ਰਿਹਾ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਮਲਬੇ ਹੇਠਾਂ ਦੱਬੇ ਲੋਕਾਂ ’ਚ ਕੁਝ ਔਰਤ ਵੀ ਸ਼ਾਮਲ ਹਨ। ਹਾਦਸੇ ਤੋਂ ਬਾਅਦ ਘਟਨਾ ਵਾਲੀ ਥਾਂ ’ਤੇ ਲੋਕਾਂ ਦੀ ਭੀੜ ਜੁੱਟ ਗਈ ਹੈ ਅਤੇ ਰਾਹਤ ਕਾਰਜ ਲਗਾਤਾਰ ਜਾਰੀ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.