Aam Aadmi Party Punjab: ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

Aam Aadmi Party Punjab
Aam Aadmi Party Punjab: ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ’ਚ ਲੋਕ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

Aam Aadmi Party Punjab: ਕੋਟਕਪੂਰਾ (ਅਜੈ ਮਨਚੰਦਾ)। ਕੁਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਪੀਕਰ ਵੱਲੋਂ ਅੱਜ ਕੋਟਕਪੂਰਾ ਹਲਕੇ ਦੇ ਨਿਵਾਸੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਲੋਕ-ਪੱਖੀਨੀਤੀਆਂ ਨੂੰ ਵੇਖ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਦੇ ਕਾਫ਼ਲੇ ਵਿੱਚ ਸ਼ਾਮਲ ਹੋਏ, ਜਿੰਨ੍ਹਾਂ ਦਾ ਸਪੀਕਰ ਵੱਲੋਂ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਤੁਹਾਡਾ ਇਹ ਸਾਥ ਅਤੇ ਵਿਸ਼ਵਾਸ ਸਾਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ: Happy Holi: ਹੋਲੀ ਤੋਂ ਬਾਅਦ ਸਰੀਰ ਨੂੰ ਡੀਟਾਕਸ ਕਰਨਾ ਜ਼ਰੂਰੀ, ਇਹਨਾਂ ਆਸਾਨ ਸਟੈਪਾਂ ਨਾਲ ਕਰੋ ਖੁਦ ਨੂੰ ਰਿਕਵਰ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਸੀਂਪੰਜਾਬ ਦੀ ਬਹਿਤਰੀ ਲਈ ਕੰਮ ਕਰਦੇ ਹਾਂ ਅਤੇ ਇਕੱਠੇ ਹੋ ਕੇ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਦਾ ਮਾਣ ਸਤਿਕਾਰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਮੂਹ ਪਰਿਵਾਰਾਂ ਦੇ ਪਾਰਟੀ ਵਿੱਚ ਆਉਣ ਨਾਲ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ, ਗੈਰੀ ਵੜਿੰਗ, ਅਮਨਦੀਪ ਸਿੰਘ (ਬਾਬਾ), ਪ੍ਰੀਤ ਸ਼ਰਮਾ (ਕਾਕੂ ਐਮ.ਸੀ.), ਨਰੇਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ। Aam Aadmi Party Punjab