education minister ਤੋਂ ‘ਰੋਜ਼ਗਾਰ ਦੀ ਲੋਹੜੀ’ ਮੰਗਣ ਲਈ ਵੱਡੀ ਗਿਣਤੀ ‘ਚ ਜੁੜੇ ਬੇਰੁਜ਼ਗਾਰ ਅਧਿਆਪਕ

unemployed teachers dharna

education minister ਦੀ ਕੋਠੀ ਨੇੜੇ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਸੰਗਰੂਰ-ਲੁਧਿਆਣਾ ਰੋਡ ਕੀਤਾ ਜਾਮ

ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਅੱਜ ਟੈੱਟ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਅਧਿਆਪਕਾਂ ਵੱਲੋਂ ਵੱਡੀ ਗਿਣਤੀ ‘ਚ ਮੰਤਰੀ ਦੀ ਕੋਠੀ ਅੱਗੇ ਵੱਡਾ ਇਕੱਠ ਕਰਕੇ ‘ਰੁਜ਼ਗਾਰ ਦੀ ਲੋਹੜੀ’ ਮੰਗੀ ਗਈ ਤੇ ਪੰਜਾਬ ਸਰਕਾਰ ਖ਼ਿਲਾਫ਼ ਡਟਵਾਂ ਰੋਸ-ਮੁਜ਼ਾਹਰਾ ਕੀਤਾ। ਕਰੀਬ ਦੋ ਘੰਟੇ ਮੰਤਰੀ ਦੀ ਕੋਠੀ ਅੱਗੇ ਮੁਜ਼ਾਹਰਾ ਕਰਨ ਤੋਂ ਬਾਅਦ ਇੱਕ ਘੰਟੇ ਲਈ ਸੰਗਰੂਰ-ਲੁਧਿਆਣਾ ਮੁੱਖ-ਮਾਰਗ ਜਾਮ ਕਰ ਦਿੱਤਾ ਗਿਆ ਜਿਸ ਉਪਰੰਤ ਐਸਡੀਐੱਮ ਸੰਗਰੂਰ ਬਬਨਜੀਤ ਸਿੰਘ ਨੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਹੋਈ ਗੱਲਬਾਤ ਕਰਕੇ ਐਲਾਨ ਕੀਤਾ ਕਿ 14 ਜਨਵਰੀ ਦੀ ਕੈਬਨਿਟ ਮੀਟਿੰਗ ‘ਚ ਅਧਿਆਪਕ ਭਰਤੀ ਦਾ ਏਜੰਡਾ ਆਵੇਗਾ ਅਤੇ ਸਿੱਖਿਆ ਮੰਤਰੀ ਨਾਲ 18 ਜਨਵਰੀ ਨੂੰ ਪੈੱਨਲ ਮੀਟਿੰਗ ਤੈਅ ਕਰਵਾਈ ਗਈ। ਬੇਰੁਜ਼ਗਾਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਜੇਕਰ 14 ਜਨਵਰੀ ਨੂੰ ਕੈਬਨਿਟ-ਮੀਟਿੰਗ ਦੌਰਾਨ ਯੂਨੀਅਨ ਦੀਆਂ ਮੰਗਾਂ ਅਨੁਸਾਰ ਨਵੀਂ-ਭਰਤੀ ਦਾ ਏਜੰਡਾ ਨਾ ਪਾਸ ਕੀਤਾ ਗਿਆ ਤਾਂ 26 ਜਨਵਰੀ ਨੂੰ ‘ਗੁਪਤ-ਐਕਸ਼ਨ’ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਮਾਨਸਾ ਵਿਖੇ 28 ਜਨਵਰੀ ਨੂੰ ਦੌਰੇ ਤੇ ਘੇਰਿਆ ਜਾਵੇਗਾ।

ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਦੀਪਕ ਕੰਬੋਜ਼, ਸੁਖਵਿੰਦਰ ਢਿੱਲਵਾਂ, ਸੰਦੀਪ ਸਾਮਾ, ਗੁਰਜੀਤ ਕੌਰ ਖੇੜੀ, ਦੀਪ ਬਨਾਰਸੀ, ਨਿੱਕਾ ਸਮਾਓਂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਈਟੀਟੀ ਅਤੇ ਬੀਐੱਡ ਉਮੀਦਵਾਰਾਂ ਨੂੰ ਭਰਤੀ ਕਰਨ ਲਈ ਘੱਟੋ-ਘੱਟ 12 ਹਜ਼ਾਰ ਈਟੀਟੀ ਅਤੇ 15 ਹਜ਼ਾਰ ਬੀਐੱਡ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ,  ਟੈਸਟ ਪਾਸ ਕਰਨ ਦੇ ਬਾਵਜੂਦ ਓਵਰਏਜ਼ ਹੋ ਰਹੇ ਉਮੀਦਵਾਰਾਂ ਲਈ ਉਮਰ ਸ਼ਰਤ 37 ਤੋਂ 42 ਸਾਲ ਕੀਤੀ ਜਾਵੇ , ਬੈਕਲਾਗ ਦੀਆਂ 161 ਈਟੀਟੀ ਤੇ ਬੈਕਲਾਗ ਐਸ. ਸੀ 595 ਦਾ ਹੱਲ ਅਤੇ ਬੀਐੱਡ ਦੀਆਂ 90 ਅਸਾਮੀਆਂ ਸਬੰਧੀ ਵੀ ਭਰਤੀ ਨਿਯਮਾਂ ‘ਚ ਸੋਧ ਕਰਕੇ ਨਿਯੁਕਤੀ ਹੋਵੇ ਆਦਿ ਇਹਨਾਂ ਮੰਗਾਂ ਦਾ ਹੱਲ ਹੋਣ ਉਪਰੰਤ ਹੀ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਲਾਇਆ ਪੱਕਾ-ਮੋਰਚਾ ਚੁੱਕਿਆ ਜਾਵੇਗਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।