ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਵੱਡੇ ਘਰਾਂ ਦੀਆ...

    ਵੱਡੇ ਘਰਾਂ ਦੀਆਂ ਨਾਜਾਇਜ਼ ਚੱਲਦੀਆਂ ਬੱਸਾਂ ’ਤੇ ਵੱਡੀ ਕਾਰਵਾਈ, ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਜ਼ਬਤ

     ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ

    (ਅਸ਼ਵਨੀ ਚਾਵਲਾ) ਚੰਡੀਗੜ੍ਹ/ਗੁਰਦਾਸਪੁਰ। ਟਰਾਂਸਪੋਰਟ ਵਿਭਾਗ ਗੁਰਦਾਸਪੁਰ ਨੇ ਅੱਜ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ ਬਿਨਾਂ ਟੈਕਸ, ਬਿਨਾਂ ਟਾਈਮ ਤੋਂ ਚੱਲ ਰਹੀਆਂ ਵੱਡੇ ਘਰਾਂ ਦੀਆਂ ਨਿੱਜੀ ਕੰਪਨੀਆਂ ਦੀਆਂ 25 ਬੱਸਾਂ ਨੂੰ ਜ਼ਬਤ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਸਿੰਘ ਰੰਧਾਵਾ, ਰਿਜਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਨਿੱਜੀ ਕੰਪਨੀਆਂ ਦੀਆਂ ਬੱਸਾਂ, ਜੋ ਬਿਨਾਂ ਟੈਕਸ, ਡਿਫਾਲਟਰ ਅਤੇ ਬਿਨਾਂ ਟਾਈਮ ਤੋੋਂ ਚੱਲ ਰਹੀਆਂ ਸਨ, ਸਬੰਧੀ ਕਾਰਵਾਈ ਕੀਤੀ ਗਈ ਹੈ, ਜਿਸ ਵਿਚ ਵੱਡੇ ਘਰਾਂ ਦੀ ਬੱਸਾਂ ਦੀਆਂ ਨਿੱਜੀ ਕੰਪਨੀਆਂ ਜਿਵੇਂ ਰਾਜਧਾਨੀ, ਡੱਬਵਾਲੀ ਤੇ ਲਿਬੜਾ ਆਦਿ ਕੰਪਨੀਆਂ ਦੀਆਂ ਬੱਸਾਂ ਸ਼ਾਮਲ ਹਨ, ਨੂੰ ਜ਼ਬਤ ਕੀਤਾ ਗਿਆ ਹੈ

    ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਵਿਭਾਗ ਦੇ ਨਿਯਮਾਂ ਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਟਰਾਂਸਪੋਰਟ ਵਿਭਾਗ ਵਿੱਚ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਕੰਮ-ਕਾਜ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਟੈਕਸ ਨਾ ਭਰਨ ਵਾਲਿਆਂ ਜਾਂ ਨਿਯਮਾਂ ਵਿੱਚ ਕਿਸੇ ਵੀ ਕਿਸਮ ਦੀ ਊਣਤਾਈ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫ਼ਾਲਟਰਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਕਾਰਵਾਈ ਪਿਛਲੇ ਦੋ ਦਿਨਾਂ ਤੋਂ ਚੱਲ ਰਹੀ ਹੈ ਤੇ ਅਗਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ