ਬਾਰਾਮੂਲਾ ’ਚ ਲਸ਼ਕਰ-ਏ-ਤੋਇਬਾ ਅੱਤਵਾਦੀ ਗਿਰਫ਼ਤਾਰ

ਬਾਰਾਮੂਲਾ ’ਚ ਲਸ਼ਕਰ-ਏ-ਤੋਇਬਾ ਅੱਤਵਾਦੀ ਗਿਰਫ਼ਤਾਰ

ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ’ਚ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਸਥਾਨਕ ਅੱਤਵਾਦੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੁਲਿਸ ਦੇ ਬੁਲਾਰੇ ਅਨੁਸਾਰ ਅੱਤਵਾਦੀ ਦੀ ਪਛਾਣ ਤਿਲਗਾਮ ਪਾਈਨ ਦੇ ਰਹਿਣ ਵਾਲੇ ਮੁਹੰਮਦ ਇਕਬਾਲ ਭੱਟ ਵਜੋਂ ਹੋਈ ਹੈ। ਸੁਰੱਖਿਆ ਬਲਾਂ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਉਸ ਨੂੰ ਬਾਰਾਮੂਲਾ ਦੇ ਕਰੀਰੀ ਇਲਾਕੇ ’ਚ ਇਕ ਚੌਕੀ ’ਤੇ ਗਿ੍ਰਫਤਾਰ ਕੀਤਾ। ਉਸ ਕੋਲੋਂ ਇੱਕ ਪਿਸਤੌਲ, ਮੈਗਜ਼ੀਨ ਅਤੇ ਕੁਝ ਅਸਲਾ ਬਰਾਮਦ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਭੱਟ ਅੱਤਵਾਦੀ ਗਤੀਵਿਧੀਆਂ ਲਈ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਰਿਹਾ ਹੈ ਅਤੇ ਪਾਕਿਸਤਾਨੀ ਅੱਤਵਾਦੀਆਂ ਸੈਫੁੱਲਾ ਅਤੇ ਅਬੂ ਜ਼ਾਰ ਦੇ ਸੰਪਰਕ ਵਿੱਚ ਸੀ।

ਕਸ਼ਮੀਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਜਵਾਨ ਸ਼ਹੀਦ, ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ਦੇ ਤੰਗਧਾਰ ਸੈਕਟਰ ’ਚ ਸ਼ੁੱਕਰਵਾਰ ਨੂੰ ਕੰਟਰੋਲ ਰੇਖਾ ’ਤੇ ਘੁਸਪੈਠ ਦੌਰਾਨ ਫੌਜ ਦੀ ਕਾਰਵਾਈ ’ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਇਕ ਜਵਾਨ ਸ਼ਹੀਦ ਹੋ ਗਿਆ। ਹਾਲਾਂਕਿ ਅਜੇ ਤੱਕ ਅਧਿਕਾਰਤ ਤੌਰ ’ਤੇ ਮੌਤਾਂ ਦੀ ਪੁਸ਼ਟੀ ਨਹੀਂ ਹੋਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਫੌਜ ਦੇ ਜਵਾਨਾਂ ਨੇ ਕੰਟਰੋਲ ਰੇਖਾ ’ਤੇ ਕੁਝ ਲੋਕਾਂ ਦੀਆਂ ਸ਼ੱਕੀ ਹਰਕਤਾਂ ਦੇਖ ਕੇ ਉਨ੍ਹਾਂ ਨੂੰ ਚੁਣੌਤੀ ਦਿੱਤੀ ਜਦੋਂ ਘੁਸਪੈਠੀਆਂ ਨੇ ਗੋਲੀਬਾਰੀ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਵੀ ਗੋਲੀਬਾਰੀ ਕੀਤੀ। ਦੋਵਾਂ ਧਿਰਾਂ ਵਿਚਾਲੇ ਹੋਏ ਮੁਕਾਬਲੇ ’ਚ ਇਕ ਅੱਤਵਾਦੀ ਮਾਰਿਆ ਗਿਆ ਜਦਕਿ ਇਕ ਜਵਾਨ ਸ਼ਹੀਦ ਹੋ ਗਿਆ। ਉਨ੍ਹਾਂ ਕਿਹਾ ਕਿ ਹੋਰ ਘੁਸਪੈਠੀਆਂ ਦਾ ਪਤਾ ਲਗਾਉਣ ਲਈ ਇਲਾਕੇ ’ਚ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ