ਅਨੰਤਨਾਗ ਮੁਕਾਬਲੇ ‘ਚ ਲਸ਼ਕਰ ਦੇ ਦੋ ਅੱਤਵਾਦੀ ਢੇਰ | Encounter
ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ‘ਚ ਸ਼ਨਿੱਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ Encounter ‘ਚ ਲਸ਼ਕਰ-ਏ-ਤੌਇਬਾ ਦੇ ਮੁੱਖ ਕਮਾਂਡਰ ਸਮੇਤ ਦੋ ਅੱਤਵਾਦੀ ਮਾਰੇ ਗਏ। ਅਧਿਕਾਰਿਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਦੇ ਆਧਾਰ ‘ਤੇ ਰਾਸ਼ਟਰੀ ਰਾਈਫਲ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਜੰਮੂ ਕਸ਼ਮੀਰ ਪਿਲਸ ਦੇ ਵਿਸ਼ੇਸ਼ ਅਭਿਆਨ ਦਲ ਦੇ ਜਵਾਨਾਂ ਨੇ ਸ਼ੁੱਕਰਵਾਰ ਦੀ ਦੇਰ ਰਾਤ ਅਨੰਤਨਾਗ ਜ਼ਿਲ੍ਹੇ ਦੇ ਸੰਗਮ ‘ਚ ਸਾਂਝਾ ਅਭਿਆਨ ਚਲਾਇਆ। ਇਸ ਦੌਰਾਨ ਸੁਰੱਖਿਆ ਬਲਾਂ ਦੇ ਜਵਾਨਾਂ ਦਾ ਉੱਥੇ ਲੁਕੇ ਹੋਏ ਅੱਤਵਾਦੀਆਂ ਨਾਲ ਮੁਕਾਬਲਾ ਹੋ ਗਿਆ।
- ਸੂਤਰਾਂ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਅੱਜ ਤੜਕੇ ਲਸ਼ਕਰ ਦੇ ਦੋ ਅੱਤਵਾਦੀ ਮਾਰੇ ਗਏ।
- ਸੂਤਰਾਂ ਅਨੁਸਾਰ ਘਟਨਾ ਸਥਾਨ ਤੋਂ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ
- ਤੇ ਗੋਲਾਬਾਰੂਦ ਬਰਾਮਦ ਕੀਤੇ ਗਏ ਹਨ।
- ਮਾਰੇ ਗਏ ਅੱਤਵਾਦੀਆਂ ‘ਚੋਂ ਇੱਕ ਦੀ ਪਛਾਣ ਲਸ਼ਕਰ ਦੇ ਮੁੱਖ ਕਮਾਂਡਰ ਫੁਰਕਾਨ ਦੇ ਤੌਰ ‘ਤੇ ਹੋਈ ਹੈ।
ਸੂਤਰਾਂ ਨੇ ਦੱਸਿਆ ਕਿ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਨੇੜੇ-ਤੇੜੇ ਦੇ ਇਲਾਕਿਆਂ ‘ਚ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।