ਬਾਰਾਮੂਲਾ ਮੁਕਾਬਲੇ ’ਚ ਲਸ਼ਕਰ ਦੇ ਅੱਤਵਾਦੀ ਢੇਰ

ਬਾਰਾਮੂਲਾ ਮੁਕਾਬਲੇ ’ਚ ਲਸ਼ਕਰ ਦੇ ਅੱਤਵਾਦੀ ਢੇਰ

(ਏਂਜਸੀ)
ਸ਼੍ਰੀਨਗਰ। ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ‘ਚ ਐਤਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ (LeT) ਦਾ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਅੱਜ ਇੱਥੇ ਦੱਸਿਆ ਕਿ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸ਼ਨੀਵਾਰ ਸ਼ਾਮ ਨੂੰ ਬਿਨੇਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇੱਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਮੁੱਠਭੇੜ ਸ਼ੁਰੂ ਹੋ ਗਈ।

ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਜਿਵੇਂ ਹੀ ਸੁਰੱਖਿਆ ਬਲਾਂ ਦੀ ਟੀਮ ਨੇ ਸ਼ੱਕੀ ਸਥਾਨ ਦੀ ਘੇਰਾਬੰਦੀ ਕਰਨੀ ਸ਼ੁਰੂ ਕੀਤੀ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਰਾਤ ਭਰ ਦੀ ਚੁੱਪ ਤੋਂ ਬਾਅਦ ਤੜਕੇ ਮੁੜ ਸ਼ੁਰੂ ਹੋਏ ਮੁਕਾਬਲੇ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਇੱਕ ਅੱਤਵਾਦੀ ਮਾਰਿਆ ਗਿਆ। ਅੱਤਵਾਦੀ ਦੀ ਪਛਾਣ ਇਰਸ਼ਾਦ ਅਹਿਮਦ ਭੱਟ ਵਜੋਂ ਹੋਈ ਹੈ।

ਪੁਲਿਸ ਨੇ ਟਵੀਟ ਕੀਤਾ ਕਿ ਇਰਸ਼ਾਦ ਮਈ 2022 ਤੋਂ ਸਰਗਰਮ ਸੀ। ਮੁਕਾਬਲੇ ਵਾਲੀ ਥਾਂ ਤੋਂ ਇੱਕ ਏਕੇ ਰਾਈਫਲ, ਦੋ ਮੈਗਜ਼ੀਨ ਅਤੇ 30 ਰਾਊਂਡ ਗੋਲੀਆਂ ਬਰਾਮਦ ਹੋਈਆਂ ਹਨ। ਬਾਰਾਮੂਲਾ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇਹ ਦੂਜਾ ਮੁਕਾਬਲਾ ਸੀ। ਵਨੀਗਾਮ ਬਾਲਾ ਪਿੰਡ ਵਿੱਚ ਇੱਕ ਮੁੱਠਭੇੜ ਵਿੱਚ ਸੁਰੱਖਿਆ ਬਲਾਂ ਨੇ ਇੱਕ ਅਣਪਛਾਤੇ ਅੱਤਵਾਦੀ ਨੂੰ ਮਾਰ ਦਿੱਤਾ, ਜਿਸ ਵਿੱਚ ਦੋ ਜਵਾਨ ਅਤੇ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ