ਵਿਸਾਖੀ ’ਤੇ ਅੰਮ੍ਰਿਤਪਾਲ ਬਾਰੇ ਆਈ ਤਾਜ਼ਾ ਅਪਡੇਟ

Amritpal Singh

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਪੁਲਿਸ ਦੇ ਮੋਸਟ ਵਾਂਟੇਡ ਅੰਮ੍ਰਿਤਪਾਲ ਸਿੰਘ (Amritpal) ਨੂੰ ਲੈ ਕੇ ਰਾਜਸਥਾਨ ਪੁਲਿਸ ਵੀ ਸਰਗਰਮ ਹੋ ਗਈ ਹੈ। ਕੇਂਦਰੀ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਹ ਰਾਜਸਥਾਨ ਦੇ ਸਰਹੱਦੀ ਇਲਾਕਿਆਂ ‘ਚ ਲੁਕਿਆ ਹੋ ਸਕਦਾ ਹੈ। ਦਰਅਸਲ, ਅੰਮ੍ਰਿਤਪਾਲ ਦੇ ਪੰਜਾਬ ਤੋਂ ਰਾਜਸਥਾਨ ਭੱਜਣ ਦੀ ਸੂਚਨਾ ਮਿਲੀ ਹੈ।

ਇਸ ਦੇ ਲਈ ਰਾਜਸਥਾਨ ਦੇ ਪੰਜ ਜ਼ਿਲ੍ਹਿਆਂ ਵਿੱਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ। ਅੰਦਾਜ਼ਾ ਹੈ ਕਿ ਉਹ ਇਨ੍ਹਾਂ ਸਰਹੱਦੀ ਇਲਾਕਿਆਂ ਰਾਹੀਂ ਪਾਕਿਸਤਾਨ ਭੱਜ ਸਕਦਾ ਹੈ। ਡੀਜੀਪੀ ਉਮੇਸ਼ ਮਿਸ਼ਰਾ ਨੇ ਦੱਸਿਆ ਕਿ ਏਜੰਸੀਆਂ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਕੁਝ ਜ਼ਿਲ੍ਹਿਆਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ। ਰਾਜਸਥਾਨ ਪੁਲਿਸ ਸਮੇਤ ਹੋਰ ਏਜੰਸੀਆਂ ਵੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਹਰ ਸੰਭਵ ਯਤਨ ਕਰ ਰਹੀਆਂ ਹਨ। (Amritpal)

ਅੰਮ੍ਰਿਤਪਾਲ ਫੜੋ, ਇਨਾਮ ਪਾਓ (Amritpal)

Amritpal

ਕਰੀਬ 26 ਦਿਨ ਬੀਤ ਜਾਣ ਤੋਂ ਬਾਅਦ ਵੀ ਭਗੌੜਾ ਅੰਮ੍ਰਿਤਪਾਲ ਪੰਜਾਬ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਉਸ ਦਾ ਪਤਾ ਨਹੀਂ ਲਗਾ ਸਕੀ ਹੈ। ਹੁਣ ਪੁਲਿਸ ਨੇ ਬਟਾਲਾ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਪਾਲ ਦੇ ਪੋਸਟਰ ਲਗਾ ਕੇ ਉਸ ਨੂੰ ਲੱਭਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਕਰੀਬ 26 ਦਿਨਾਂ ਤੋਂ ਫਰਾਰ ਚੱਲ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਲਗਾਤਾਰ ਤਲਾਸ਼ੀ ਮੁਹਿੰਮ ਚਲਾ ਰਹੀ ਹੈ ਪਰ ਅਜੇ ਤੱਕ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ ਹੈ। ਅੰਮ੍ਰਿਤਪਾਲ ਪੰਜਾਬ ਪੁਲਿਸ ਲਈ ਚੁਣੌਤੀ ਬਣ ਰਿਹਾ ਹੈ। ਹੁਣ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜਨ ਲਈ ਆਮ ਲੋਕਾਂ ਤੋਂ ਸਹਿਯੋਗ ਮੰਗਿਆ ਹੈ। ਪੁਲਿਸ ਨੇ ਬਟਾਲਾ ਰੇਲਵੇ ਸਟੇਸ਼ਨ ‘ਤੇ ਅੰਮ੍ਰਿਤਪਾਲ ਦੇ ਪੋਸਟਰ ਲਗਾ ਦਿੱਤੇ ਹਨ।

ਅੰਮ੍ਰਿਤਪਾਲ ਦੇ ਪਿੰਡ ਨੂੰ ਜਾਣ ਵਾਲੀਆਂ ਸੜਕਾਂ ’ਤੇ ਭਾਰੀ ਫੋਰਸ ਤਾਇਨਾਤ

ਅੰਮ੍ਰਿਤਪਾਲ। ਕੱਥੂਨੰਗਲ ਥਾਣੇ ਦੀ ਪੁਲਿਸ ਵੱਲੋਂ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal) ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗਿ੍ਰਫਤਾਰ ਕਰਨ ਤੋਂ ਬਾਅਦ ਜ਼ਿਲ੍ਹਾ ਅੰਮਿ੍ਰਤਸਰ ਦਿਹਾਤੀ ਦੀ ਪੁਲੀਸ ਹੋਰ ਚੌਕਸ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰ ਖਹਿਰਾ ਨੂੰ ਜਾਣ ਵਾਲੀ ਸੜਕ ’ਤੇ ਬੈਰੀਕੇਡ ਲਾ ਦਿੱਤੇ ਹਨ ਅਤੇ ਆਉਣ-ਜਾਣ ਵਾਲੇ ਹਰ ਵਿਅਕਤੀ ਦੀ ਪਹਿਚਾਣ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਜੱਲੂਪੁਰ ਖਹਿਰਾ ਦੇ ਨਾਲ ਲੱਗਦੀਆਂ 8 ਲਿੰਕ ਸੜਕਾਂ ’ਤੇ ਪੁਲਿਸ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਦਿਨ-ਰਾਤ ਡਿਊਟੀ ਕਰ ਰਹੀਆਂ ਹਨ।

ਇਸ ਸਬੰਧੀ ਗੱਲਬਾਤ ਕਰਦਿਆਂ ਉਥੇ ਮੌਜੂਦ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਿਹਾਤੀ ਪੁਲਿਸ ਥਾਣਾ ਕੱਥੂਨੰਗਲ ਦੀ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਗਿ੍ਫਤਾਰ ਕਰਨ ਤੋਂ ਬਾਅਦ ਪੁਲਿਸ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਨੇ ਗਿ੍ਰਫ਼ਤਾਰੀ ਡਰ ਕਾਰਨ ਆਪਣੇ ਪੈਸੇ ਲੁਕੋ ਕੇ ਰੱਖੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਪਿੰਡ ਆ ਸਕਦਾ ਹੈ। ਇਸ ਸੰਭਾਵੀ ਆਮਦ ਨੂੰ ਲੈ ਕੇ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਥਾਣਾ ਅੰਮਿ੍ਰਤਪਾਲ ਦੇ ਘਰ ਤੋਂ 200 ਗਜ ਦੀ ਦੂਰੀ ’ਤੇ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ