ਸਟੂਡੈਂਟ ਯੂਨੀਅਨ ਦੀਆਂ ਚੋਣਾਂ ਦੀ ਮੰਗ ਸਬੰਧੀ ਕਰ ਰਹੇ ਸਨ ਪ੍ਰਦਰਸ਼ਨ | Rajasthan University
ਜੈਪੁਰ। ਰਾਜਸਥਾਨ ’ਚ ਸਟੂਡੈਂਟ ਯੂਨੀਅਨ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਨੇਤਾਵਾਂ ਨੇ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਰਾਜਸਥਾਨ ਯੂਨੀਰਿਸਟੀ ’ਚ ਸ਼ੁੱਕਰਵਾਰ ਨੂੰ ਵਿਦਿਆਰਥੀਆਂ ਨੇ ਸਰਕਾਰ ਦੀ ਸਦਬੁੱਧੀ ਲਈ ਯੱਗ ਕੀਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਕੁਲਪਤੀ ਸਕੱਤਰੇਤ ਨੂੰ ਤਾਲਾ ਲਾ ਕੇ ਜੇਐੱਲਐੱਨ ਰੋਡ ’ਤੇ ਧਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਲਾਠੀਚਾਰਜ ਕਰ ਕੇ ਵਿਦਿਆਰਥੀਆਂ ਨੂੰ ਉੱਥੋਂ ਹਟਾਇਆ। ਲਾਠੀਚਾਰਜ ’ਚ ਛੇ ਤੋਂ ਜ਼ਿਆਦਾ ਵਿਦਿਆਰਥੀਆਂ ਦੇ ਜਖਮੀ ਹੋਣ ਦੀ ਖ਼ਬਰ ਹੈ, ਜਦੋਂਕਿ 5 ਵਿਦਿਆਰਥੀਆਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। (Rajasthan University)
ਵਿਦਿਆਰਥੀ ਸੰਘ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਨੇਤਾਵਾਂ ਨੇ ਸਵੇਰੇ 11 ਵਜੇ ਯੂਨੀਵਰਸਿਟੀ ਦੇ ਮੇਨ ਗੇਟ ’ਤੇ ਸਰਕਾਰ ਦੀ ਸਦਬੁੱਧੀ ਲਈ ਯੱਗ ਕੀਤਾ। ਕਰੀਬ 15 ਮਿੰਟਾਂ ਦਾ ਯੱਗ ਕਰਨ ਤੋਂ ਬਾਅਦ ਵਿਦਿਆਰਥੀ ਨੇਤਾ ਕੁਲਪਤੀ ਸਕੱਤਰੇਤ ਪਹੰੁਚੇ ਅਤੇ ਮੇਨ ਗੇਟ ’ਤੇ ਪ੍ਰਦਰਸ਼ਨ ਕਰਨ ਲੱਗੇ। ਅੱਧਾ ਘੰਟਾ ਪ੍ਰਦਰਸ਼ਨ ਕਰਨ ਤੋਂ ਬਾਅਦ ਵੀ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸਾਕਾਰਾਤਮਕ ਭਰੋਸਾ ਨਾ ਮਿਲਣ ਤੋਂ ਨਰਾਜ਼ ਵਿਦਿਆਰਥੀ ਇੱਕ ਵਾਰ ਫਿਰ ਯੂਨੀਵਰਸਿਟੀ ਦੇ ਮੇਨ ਗੇਟ ’ਤੇ ਪਹੁੰਚ ਗਏ ਅਤੇ ਪ੍ਰਦਰਸ਼ਨ ਕਰਨ ਲੱਗੇ।
Rajasthan University
ਦੁਪਹਿਰ 12:15 ਵਜੇ ਵਿਦਿਆਰਥੀਆਂ ਨੇ ਜੇਐੱਲਐੱਨ ਮਾਰਗ ’ਤੇ ਧਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਕੁਝ ਦੇਰ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਵਿਦਿਆਰਥੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਵਿਦਿਆਰਥੀ ਨਹੀਂ ਮੰਨੇ ਤਾਂ ਦੁਪਹਿਰ 12:30 ਵਜੇ ਲਾਠੀਚਾਰਜ਼ ਸ਼ੁਰੂ ਹੋ ਗਿਆ।
ਵਿਦਿਆਰਥੀ ਆਗੂ ਮਹੇਸ਼ ਚੌਧਰੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੂਬੇ ਭਰ ਵਿੱਚ ਸਟੂਡੈਂਟ ਯੂਨੀਅਨ ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕਰ ਰਹੀ ਹੈ। ਇਸ ਨੂੰ ਲੈ ਕੇ ਸਟੂਡੈਂਟ ਸ਼ਕਤੀ ਪ੍ਰਦਰਸ਼ਨ ਕਰ ਰਹੇ ਸਨ, ਪਰ ਪੁਲਿਸ ਨੇ ਬਿਨਾ ਗੱਲ ਤੋਂ ਉਨ੍ਹਾਂ ਨੂੰ ਕੁੱਟਿਆ-ਮਾਰਿਆ ਹੈ। ਜਿਸ ਨੂੰ ਕਿਸੇ ਵੀ ਹਾਲ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਲਦ ਤੋਂ ਜਲਦ ਸਟੂਡੈਂਟ ਯੂਨੀਅਨ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕਰਦੀ ਤਾਂ ਰਾਜਸਥਾਨ ਦੀ ਨੌਜਵਾਨ ਸ਼ਕਤੀ ਵੱਡਾ ਅੰਦੋਲਨ ਕਰੇਗੀ, ਜਿਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।