ਚੰਡੀਗੜ੍ਹ। ਬੀਤੇ ਦਿਨ ਹਰਿਆਣਾ ਦੇ ਕੁੁਰੂਕਸ਼ੇਤਰ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ (Farmers in Haryana) ’ਤੇ ਪੁਲਿਸ ਵੱਲੋਂ ਲਾਠੀਚਾਰਜ਼ ਕਰ ਦਿੱਤਾ ਗਿਆ। ਜਿਸ ਦੀ ਚਾਰੇ ਪਾਸਿਓਂ ਖੂਬ ਨਿੰਦਿਆ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਹੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੀ ਨਿਖੇਧੀ ਕੀਤੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ਕੁਰਕਸ਼ੇਤਰ ਵਿਖੇ ਸੂਰਜਮੁਖੀ ਦੀ ਐੱਮਐੱਸਪੀ ’ਤੇ ਖਰੀਦ ਸ਼ੁਰੂ ਕਰਨ ਦੀ ਮੰਗ ਸਬੰਧੀ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਹਰਿਆਣਾ ਪੁਲਿਸ ਵੱਲੋਂ ਲਾਠੀਚਾਰਜ ਕਰ ਕੇ ਕਈਆਂ ਨੂੰ ਜਖਮੀ ਕਰਨ ਅਤੇ ਕਈਆਂ ਨੂੰ ਗਿ੍ਰਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖਤ ਨਿਖੇਧੀ ਕੀਤੀ ਗਈ ਹੈ।
ਇਸ ਬਾਰੇ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈਸ ਬਿਆਨ ਰਾਹੀਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਹੈ ਕਿ ਆਪਣੀ ਖੂਨ ਪਸੀਨੇ ਦੀ ਕਮਾਈ ਫਸਲ ਦੀ ਖਰੀਦ ਘੱਟੋ ਘੱਟ ਸਮੱਰਥਨ ਮੁੱਲ ਉੱਤੇ ਕਰਨ ਦੀ ਮੰਗ ਪੂਰੀ ਤਰ੍ਹਾਂ ਜਾਇਜ ਤੇ ਹੱਕੀ ਮੰਗ ਹੈ। (Farmers in Haryana)
ਇਸ ਹੱਕੀ ਮੰਗ ਖਾਤਰ ਸ਼ਾਂਤਮਈ ਜਨਤਕ ਸੰਘਰਸ਼ ਕਰਨਾ ਸੰਵਿਧਾਨਕ ਜਮਹੂਰੀ ਅਧਿਕਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਹੱਕੀ ਮੰਗ ਨੂੰ ਮੰਨਣ ਦੀ ਬਜਾਏ ਉਲਟਾ ਕਿਸਾਨਾਂ ਦੇ ਇਸ ਜਮਹੂਰੀ ਅਧਿਕਾਰ ਨੂੰ ਲਾਠੀ ਦੇ ਜ਼ੋਰ ਕੁਚਲਣਾ ਨੰਗੀ ਚਿੱਟੀ ਤਾਨਾਸ਼ਾਹੀ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਗਿ੍ਰਫਤਾਰ ਕੀਤੇ ਗਏ ਸਾਰੇ ਕਿਸਾਨਾਂ ਨੂੰ ਬਿਨਾਂ ਸਰਤ ਰਿਹਾਅ ਕੀਤਾ ਜਾਵੇ ਅਤੇ ਜਖਮੀਆਂ ਦਾ ਇਲਾਜ ਸਰਕਾਰੀ ਖਰਚੇ ’ਤੇ ਮਾਹਰ ਡਾਕਟਰਾਂ ਕੋਲੋਂ ਕਰਵਾਇਆ ਜਾਵੇ।
ਇਹ ਵੀ ਪੜ੍ਹੋ : ਦਰਦਨਾਕ ਹਾਦਸਾ: ਖੇਤ ’ਚ ਕੰਮ ਕਰਦੇ ਦੋ ਕਿਸਾਨਾਂ ਦੀ ਕਰੰਟ ਲੱਗਣ ਨਾਲ ਮੌਤ, ਇੱਕ ਝੁਲਸਿਆ
ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਵੱਲੋਂ ਆਪਣੀ ਮੰਗ ਸਬੰਧੀ ਧਰਨਾ ਦਿੱਤਾ ਜਾ ਰਿਹਾ ਸੀ ਜਿਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ’ਤੇ ਪੁਲਿਸ ਨੇ ਲਾਠੀਚਾਰਜ਼ ਕਰ ਦਿੱਤਾ ਅਤੇ ਕਈਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ।