ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ, ਕਿਸਾਨ ਜਥੇਬੰਦੀਆਂ ਵੱਲੋਂ ਸਾਰਾ ਹਰਿਆਣਾ ਜਾਮ ਕਰਨ ਦੀ ਤਿਆਰੀ

ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ, ਕਿਸਾਨ ਜਥੇਬੰਦੀਆਂ ਵੱਲੋਂ ਸਾਰਾ ਹਰਿਆਣਾ ਜਾਮ ਕਰਨ ਦੀ ਤਿਆਰੀ

ਕਰਨਾਲ,ਚੰਡੀਗੜ੍ਹ (ਸੱਚ ਕਹੂੰ ਨਿਊ਼ਜ਼)। ਹਰਿਆਣਾ ਦੇ ਕਰਨਾਲ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਬੈਠਕ ਦਾ ਵਿਰੋਧ ਕਰਨ ਰਹੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕੀਤਾ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਭਿਆਨਕ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਵਿਚ ਕਈ ਕਿਸਾਨ ਜ਼ਖਮੀ ਹੋ ਗਏ। ਰੇਲਵੇ ਰੋਡ ‘ਤੇ ਸਥਿਤ ਹੋਟਲ ਪ੍ਰੇਮ ਪਲਾਜ਼ਾ ਵਿਚ ਪੰਚਾਇਤ ਅਤੇ ਲੋਕਲ ਬਾਡੀ ਚੋਣਾਂ ਸਬੰਧੀ ਸੂਬਾ ਸਰਕਾਰ ਦੀ ਇਕ ਮੀਟਿੰਗ ਚੱਲ ਰਹੀ ਹੈ।

ਮੁੱਖ ਮੰਤਰੀ ਮਨੋਹਰ ਲਾਲ ਇਸ ਵਿਚ ਮੁੱਖ ਤੌਰ ‘ਤੇ ਮੌਜੂਦ ਹਨ। ਕਿਸਾਨ ਇਸ ਮੀਟਿੰਗ ਦਾ ਵਿਰੋਧ ਕਰਨ ਲਈ ਪਹੁੰਚੇ ਸਨ। ਪੁਲਿਸ ਦੀ ਇਸ ਕਾਰਵਾਈ ਦੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਸਖ਼ਤ ਨਿੰਦਾ ਕੀਤੀ ਹੈ। ਉਹਨਾਂ ਕਿਹਾ ਕਿ ਕਰਨਾਲ ਵਿਚ ਪ੍ਰਸ਼ਾਸਨ ਵੱਲੋਂ ਭਿਆਨਕ ਲਾਠੀਚਾਰਜ ਕੀਤਾ ਗਿਆ ਹੈ। ਸਾਰੇ ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰੇ ਸੜਕਾਂ ‘ਤੇ ਆ ਜਾਣ ਅਤੇ ਨੇੜੇ ਲੱਗਦੇ ਟੋਲ ਪਲਾਜ਼ਾ ਅਤੇ ਸਾਰੀਆਂ ਸੜਕਾਂ ਜਾਮ ਕਰ ਦਿਓ। ਇਸ ਤੋਂ ਇਲਾਵਾ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਇਸ ਨੂੰ ਮੰਦਭਾਗਾ ਦੱਸਿਆ ਹੈ।

ਉਹਨਾਂ ਕਿਹਾ, ”ਹਰਿਆਣਾ ਵਿਚ ਕਰਨਾਲ ਦੇ ਬਸਤਰ ਟੋਲ ‘ਤੇ ਅੰਦੋਲਨਕਾਰੀ ਕਿਸਾਨਾਂ ‘ਤੇ ਲਾਠੀਚਾਰਜ ਮੰਦਭਾਗਾ ਹੈ, ਸਰਕਾਰ 5 ਸਤੰਬਰ ਨੂੰ ਮੁਜ਼ੱਫਰਨਗਰ ਵਿਚ ਹੋਣ ਵਾਲੀ ਮਹਾਪੰਚਾਇਤ ਤੋਂ ਧਿਆਨ ਹਟਾਉਣ ਦੀ ਸਾਜ਼ਿਸ਼ ਰਚ ਰਹੀ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਪੀਲ ਤੋਂ ਬਾਅਦ ਹਰਿਆਣਾ ਦੇ ਸਾਰੇ ਹਾਈਵੇ ਜਾਮ ਹੋਣੇ ਸ਼ੁਰੂ ਹੋ ਗਏ ਹਨ। ਕਿਸਾਨ ਜੱਥੇਬੰਦੀਆਂ ਨੇ ਸਾਰਾ ਹਰਿਆਣਾ ਜਾਮ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਕਿਸਾਨ ਜੱਥੇਬੰਦੀਆਂ ਨੇ ਪੰਜਾਬ ਤੇ ਗੁਆਂਢੀ ਸੂਬਿਆਂ ਨੂੰ ਵੀ ਸੜਕਾਂ ਜਾਮ ਕਰਨ ਵਿੱਚ ਮਦਦ ਕਰਨ ਲਈ ਕਿਹਾ ਹੈ।”

ਕੀ ਕਿਹਾ ਸੁਰਜੇਵਾਲ ਨੇ

ਰਣਦੀਪ ਸਿੰਘ ਸੁਰਜੇਵਾਲ ਨੇ ਆਪਣੇ ਟਵੀਟਰ ਤੇ ਟਵੀਟ ਕਰਕੇ ਕਿਹਾ ਕਿ ਅੱਜ ਸਰਕਾਰ ਨੇ ਅੱਜ ਹਰ ਕਿਸਾਨ ਦੀ ਆਤਮਾ *ਤੇ ਲਾਠੀਚਾਰਜ ਕੀਤਾ ਹੈ। ਸੁਰਜੇਵਾਲ ਨੇ ਕਿਹਾ ਕਿ ਹੁਣ ਯਾਚਨਾ ਨਹੀਂ ਰਣ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ