ਪੰਜਾਬ ਚ ਲਾਅ ਐਂਡ ਆਰਡਰ ਦੀ ਸਥਿਤੀ ਬੁਰੀ ਤਰ੍ਹਾਂ ਫੇਲ੍ਹ : ਹਰਜੀਤ ਗਰੇਵਾਲ

ਭਾਜਪਾ ਆਗੂ ਨੇ ਡੇਰਾ ਪ੍ਰੇਮੀ ਦੇ ਕਤਲ ਮਾਮਲੇ ਤੇ ਜਤਾਇਆ ਭਾਰੀ ਦੁੱਖ

ਗੁਰੂ ਸਾਹਿਬ ਨੇ ਲੋਕਾਂ ਦੀ ਰੱਖਿਆ ਲਈ ਹੀ ਆਪਣਾ ਸੀਸ ਦਿੱਤਾ, ਸਿੱਖ ਧਰਮ ਵਿੱਚ ਕਤਲੋਗਾਰਤ ਨੂੰ ਕੋਈ ਥਾਂ ਨਹੀਂ

ਪਟਿਆਲਾ (ਖੁਸ਼ਵੀਰ ਸਿੰਘ ਤੂਰ) | ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ (Harjit Grewal) ਨੇ ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਹੋਏ ਕਤਲ ਦੀ ਨਿਖੇਧੀ ਕਰਦਿਆਂ ਭਾਰੀ ਦੁੱਖ ਜਤਾਇਆ ਹੈ । ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬੁਰੀ ਤਰ੍ਹਾਂ ਖਰਾਬ ਹੋਈ ਪਈ ਹੈ ਅਤੇ ਰੋਜ਼ਾਨਾ ਹੀ ਆਮ ਲੋਕਾਂ ਨੂੰ ਗੋਲੀਆਂ ਨਾਲ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਬਹੁ ਧਰਮੀ ਦੇਸ਼ ਹੈ ਅਤੇ ਕੋਈ ਵੀ ਕਿਸੇ ਵੀ ਧਰਮ ਨੂੰ ਮੰਨ ਸਕਦਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਇਸੇ ਲਈ ਤਾਂ ਲੋਕਾਂ ਦੀ ਰੱਖਿਆ ਲਈ ਆਪਣਾ ਸੀਸ ਵਾਰ ਦਿੱਤਾ ਅਤੇ ਸਿੱਖ ਧਰਮ ਵਿੱਚ ਅਜਿਹੇ ਕਤਲੋਗਾਰਤ ਦੀ ਕੋਈ ਥਾਂ ਨਹੀਂ ਹੈ। ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਤੇ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਪੰਜਾਬ ਦੀ ਵਾਗਡੋਰ ਦਿੱਤੀ ਹੈ ਜਦਕਿ ਉਹ ਪੰਜਾਬ ਛੱਡ ਕੇ ਗੁਜਰਾਤ ਵਿੱਚ ਲੱਗੇ ਹੋਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਸਥਿਤੀ ਨੂੰ ਸੰਭਾਲੇ ਅਤੇ ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕਰਕੇ ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਸਿਰਜੇ ।—

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here