ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਗੁਰਗਾ ਫੜਿਆ

Lawrence Bishnoi
ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਗੁਰਗਾ ਫੜਿਆ

4 ਪਿਸਤੌਲ ਤੇ ਕਾਰਤੂਸ ਬਰਾਮਦ

ਮੁਹਾਲੀ (ਐੱਮ ਕੇ ਸ਼ਾਇਨਾ) ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਖਰੜ ਲਾਂਡਰਾ ਰੋਡ, ਮੁਹਾਲੀ ਤੋਂ ਇੱਕ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਅਤੇ ਗੋਲਡੀ ਬਰਾੜ ਲਈ ਕੰਮ ਕਰਦਾ ਸੀ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਚਾਰ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੈਂਗਸਟਰ ਦੀ ਪਛਾਣ ਸਚਿਨ ਉਰਫ਼ ਬੱਚੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਪਟਿਆਲਾ ਪੁਲਿਸ ਵੱਲੋਂ ਇੱਕ ਵਿਅਕਤੀ ਅਫੀਮ ਸਮੇਤ ਗ੍ਰਿਫਤਾਰ 

Lawrence Bishnoi
ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਗੁਰਗਾ ਫੜਿਆ

ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਦੀ ਜਾਣਕਾਰੀ ਪੰਜਾਬ ਡੀਜੀਪੀ ਨੇ ਸੋਸ਼ਲ ਮੀਡੀਆ ਰਾਹੀਂ ਦਿੱਤੀ। ਪੁਲਿਸ ਦੀ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੁਹਾਲੀ ਵਿਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ। ਉਸ ਨੇ ਵਿਦੇਸ਼ ਬੈਠੇ ਹੋਰ ਗੈਂਗਸਟਰਾਂ ਤੋਂ ਵਾਰਦਾਤ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਲਈ ਸੀ। ਪੁਲਿਸ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ ਖਰੜ ਲਾਂਡਰਾ ਰੋਡ ’ਤੇ ਰੇਕੀ ਕਰ ਰਿਹਾ ਸੀ। ਉਦੋਂ ਹੀ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ। ਪੁਲਿਸ ਨੇ ਮੁਲਜ਼ਮ ਨੂੰ ਤੜਕੇ 3 ਵਜੇ ਗ੍ਰਿਫ਼ਤਾਰ ਕਰ ਲਿਆ।

LEAVE A REPLY

Please enter your comment!
Please enter your name here