ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਸ਼ੂਟਰ ਗ੍ਰਿਫ਼ਤਾਰ

Crime News
ਬਠਿੰਡਾ : ਗ੍ਰਿਫ਼ਤਾਰ ਮੁਲਜ਼ਮ ਪੁਲਿਸ ਪਾਰਟੀ ਨਾਲ ।

ਬਠਿੰਡਾ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ | Crime News

(ਸੁਖਜੀਤ ਮਾਨ) ਬਠਿੰਡਾ। ਬਠਿੰਡਾ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਸ਼ੂਟਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕਰ ਦਿੱਤਾ ਹੈ।ਇਹ ਜਾਣਕਾਰੀ ਪੁਲਿਸ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ ਗਈ। Crime News

ਹੁੰਡਈ ਵਰਨਾ ਕਾਰ ਅਤੇ ਗੋਲੀ-ਸਿੱਕੇ ਸਮੇਤ ਤਿੰਨ ਪਿਸਤੌਲ ਵੀ ਬਰਾਮਦ

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ ਕਨੂ ਵਾਸੀ ਨਵੀਂ ਬਸਤੀ ਮੌੜ ਮੰਡੀ, ਰਘੁਵੀਰ ਸਿੰਘ ਅਤੇ ਕੁਲਵਿੰਦਰ ਸਿੰਘ ਉਰਫ ਬਿੱਟੂ ਦੋਵੇਂ ਵਾਸੀ ਪਿੰਡ ਕੋਟ ਸ਼ਮੀਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ 3 ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਦੋ 32 ਬੋਰ ਦੇ ਪਿਸਤੌਲ ਸ਼ਾਮਲ ਹਨ, ਸਮੇਤ ਛੇ ਜਿੰਦਾ ਕਾਰਤੂਸ ਅਤੇ ਛੇ ਮੈਗਜ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਹੁੰਡਈ ਵਰਨਾ ਕਾਰ ਵੀ ਜ਼ਬਤ ਕਰ ਲਈ ਹੈ।

ਇਹ ਵੀ ਪੜ੍ਹੋ: NEET-UG Paper Leak Case : ਪੇਪਰ ਲੀਕ ਮਾਮਲੇ ’ਚ CBI ਨੇ ਕੀਤੀ ਪਹਿਲੀ ਗ੍ਰਿਫਤਾਰੀ

ਡੀਜੀਪੀ ਨੇ ਦੱਸਿਆ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਜ਼ਿਲ੍ਹਾ ਬਠਿੰਡਾ, ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਸ ’ਤੇ ਕਾਰਵਾਈ ਕਰਦਿਆਂ ਸੀਆਈ ਬਠਿੰਡਾ ਅਤੇ ਬਠਿੰਡਾ ਪੁਲਿਸ ਦੀਆਂ ਟੀਮਾਂ ਨੇ ਸ਼ੂਟਰਾਂ ਨੂੰ ਫੜਨ ਲਈ ਸਾਂਝੇ ਅਪ੍ਰੇਸ਼ਨ ਦੌਰਾਨ ਮੌੜ ਚੌਕ ਵਿਖੇ ਨਾਕਾ ਲਗਾਇਆ। Crime News

Crime News
ਬਠਿੰਡਾ: ਪੁਲਿਸ ਵੱਲੋਂ ਸ਼ੂਟਰਾਂ ਤੋਂ ਕੀਤੇ ਬਰਾਮਦ ਹਥਿਆਰ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨਾਂ ਮੁਲਜ਼ਮਾਂ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਮੌੜ ਤੋਂ ਬਠਿੰਡਾ ਵੱਲ ਆ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ ਸਮੇਤ ਗੋਲੀ-ਸਿੱਕਾ ਬਰਾਮਦ ਕਰ ਲਿਆ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਦੀਪ ਕਨੂ ਸਿੱਧੇ ਤੌਰ ’ਤੇ ਲਾਰੈਂਸ ਬਿਸ਼ਨੋਈ ਦੇ ਸੰਪਰਕ ਵਿੱਚ ਸੀ ਅਤੇ ਮੁਲਜ਼ਮਾਂ ਪਾਸੋਂ ਬਰਾਮਦ ਕੀਤੇ ਗਏ ਹਥਿਆਰਾਂ ਦੀ ਵਰਤੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਹੋਰ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਡਿਊਲ ਦੇ ਦੋ ਹੋਰ ਸੰਚਾਲਕਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐਸਐਸਪੀ ਬਠਿੰਡਾ ਦੀਪਕ ਪਾਰੀਕ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਮੌੜ ਵਿਖੇ ਅੱਜ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਨੰਬਰ 72 ਦਰਜ਼ ਕੀਤਾ ਗਿਆ। Crime News

LEAVE A REPLY

Please enter your comment!
Please enter your name here