ਲਾਰੈਂਸ ਬਿਸ਼ਨੋਈ ਕੜੀ ਸੁਰੱਖਿਆ ’ਚ ਅੰਮਿ੍ਰਤਸਰ ਕੋਰਟ ਕੀਤਾ ਪੇਸ਼

gangster Lawrence Bishnoi

ਲਾਰੈਂਸ ਬਿਸ਼ਨੋਈ ਕੜੀ ਸੁਰੱਖਿਆ ’ਚ ਅੰਮਿ੍ਰਤਸਰ ਕੋਰਟ ਕੀਤਾ ਪੇਸ਼

ਅੰਮਿ੍ਰਤਸਰ। ਅੰਮਿ੍ਰਤਸਰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 8 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਹੁਣ 6 ਜੁਲਾਈ ਨੂੰ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਸ ਨੂੰ 3 ਅਗਸਤ ਨੂੰ ਅੰਮਿ੍ਰਤਸਰ ਵਿੱਚ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਦੇ ਸਬੰਧ ਵਿੱਚ ਸਖ਼ਤ ਸੁਰੱਖਿਆ ਹੇਠ ਮੰਗਲਵਾਰ ਸਵੇਰੇ ਅੰਮਿ੍ਰਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰਿਮਾਂਡ ਦੌਰਾਨ ਉਸ ਕੋਲੋਂ ਸਿੱਧੂ ਮੂਸੇਵਾਲਾ ਅਤੇ ਰਾਣਾ ਕੰਧੋਵਾਲੀਆ ਕਤਲ ਕੇਸਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਨੂੰ ਸੋਮਵਾਰ ਦੇਰ ਰਾਤ 12.30 ਵਜੇ ਸਖ਼ਤ ਸੁਰੱਖਿਆ ਵਿਚਕਾਰ ਅੰਮਿ੍ਰਤਸਰ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਸੋਮਵਾਰ ਸ਼ਾਮ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਅੰਮਿ੍ਰਤਸਰ ਪੁਲਿਸ ਨੇ ਟਰਾਂਜ਼ਿਟ ਰਿਮਾਂਡ ’ਤੇ ਲਿਆ ਸੀ। ਲਾਰੈਂਸ ਬਿਸ਼ਨੋਈ ਨੂੰ ਅੰਮਿ੍ਰਤਸਰ ਦੀ ਮਾਲ ਮੰਡੀ ਸਥਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (3) ਵਿੱਚ ਰੱਖਿਆ ਗਿਆ ਹੈ।¿;

ਲਾਰੈਂਸ ਦੇ ਆਉਣ ਤੋਂ ਪਹਿਲਾਂ ਹੀ ਪੰਜਾਬ ਦੀਆਂ ਵੱਖ-ਵੱਖ ਸੁਰੱਖਿਆ ਏਜੰਸੀਆਂ ਐੱਸ.ਐੱਸ.ਓ.ਸੀ. 3 ਦੀ ਸੁਰੱਖਿਆ ਪਹਿਲਾਂ ਨਾਲੋਂ ਹੋਰ ਸਖ਼ਤ ਕਰ ਦਿੱਤੀ ਗਈ ਹੈ। ਕਾਲੇ ਕਮਾਂਡੋ ਅਤੇ ਬਖਤਰਬੰਦ ਗੱਡੀਆਂ ਬਾਹਰ ਤਾਇਨਾਤ ਹਨ। ਤਿੰਨ ਲੇਅਰ ਸੁਰੱਖਿਆ ਸਥਾਪਿਤ ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ। ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਪੁਲਿਸ ਸਾਰੀ ਰਾਤ ਲਾਰੇਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਦੀ ਰਹੀ। ਸਾਰੀ ਰਾਤ ਨਾ ਤਾਂ ਬਿਸ਼ਨੋਈ ਨੂੰ ਸੌਣ ਦਿੱਤਾ ਗਿਆ ਅਤੇ ਨਾ ਹੀ ਪੁਲਿਸ ਵਾਲੇ ਆਪ ਸੁੱਤੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ