ਐੱਸਐੱਸਪੀ ਦੀ ਭੂਮਿਕਾ ਹੋਣ ਤੋਂ ਸਰਕਾਰ ਨੇ ਕੀਤਾ ਇਨਕਾਰ | Lawrence Bishnoi Interview Punjab
Lawrence Bishnoi Interview Punjab: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸਿੱਧੂ ਮੂਸੇਵਾਲ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਕਰਵਾਉਣਾ ਡੀਐੱਸਪੀ ਗੁਰਸ਼ੇਰ ਸਿੰਘ ਨੂੰ ਮਹਿੰਗਾ ਪੈ ਗਿਆ ਹੈ, ਕਿਉਂਕਿ ਇਸ ਮਾਮਲੇ ਵਿੱਚ ਡੀਐੱਸਪੀ ਗੁਰਸ਼ੇਰ ਸਿੰਘ ਨੂੰ ਨੌਕਰੀ ਤੋਂ ਹੀ ਬਰਖ਼ਾਸਤ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਬਰਖ਼ਾਸਤਗੀ ਨੂੰ ਮਨਜ਼ੂਰੀ ਦਿੰਦੇ ਹੋਏ ਪੀਪੀਐੱਸਸੀ ਕੋਲ ਫਾਈਲ ਨੂੰ ਭੇਜ ਦਿੱਤਾ ਗਿਆ ਹੈ। ਜਿਥੋਂ ਕਿ ਮਨਜ਼ੂਰੀ ਮਿਲਣ ਤੋਂ ਬਾਅਦ ਡੀਐੱਸਪੀ ਗੁਰਸ਼ੇਰ ਸਿੰਘ ਨੌਕਰੀ ਤੋਂ ਬਾਹਰ ਹੋ ਜਾਵੇਗਾ ਅਤੇ ਉਸ ਨੂੰ ਇਸ ਨੌਕਰੀ ਦਾ ਕੋਈ ਵੀ ਲਾਭ ਨਹੀਂ ਮਿਲੇਗਾ। Bishnoi jail interviews
Read Also : Punjab Explosion: ਤੜਕੇ-ਤੜਕੇ ਪੰਜਾਬ ਦੇ ਥਾਣੇ ’ਚ ਹੋਇਆ ਧਮਾਕਾ, ਦਹਿ+ਸ਼ਤ ਦਾ ਮਾਹੌਲ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਸੋਮਵਾਰ ਨੂੰ ਪੰਜਾਬ ਸਰਕਾਰ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਵਿੱਚ ਡੀਐੱਸਪੀ ਗੁਰਸ਼ੇਰ ਸਿੰਘ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਨੌਕਰੀ ਤੋਂ ਬਰਖ਼ਾਸਤ ਕਰਦੇ ਹੋਏ ਆਖਰੀ ਮਨਜ਼ੂਰੀ ਲਈ ਪੀਪੀਅੱੈਸਸੀ ਨੂੰ ਭੇਜ ਦਿੱਤਾ ਗਿਆ ਹੈ।
ਹਾਈ ਕੋਰਟ ਵੱਲੋਂ ਇਸ ਕਾਰਵਾਈ ਤੋਂ ਸੰਤੁਸ਼ਟੀ ਜ਼ਾਹਰ ਕਰਦੇ ਹੋਏ ਮੁਹਾਲੀ ਦੇ ਐੱਸਅੱੈਸਪੀ ਦੇ ਖ਼ਿਲਾਫ਼ ਕਾਰਵਾਈ ਕੀਤੇ ਜਾਣ ਸਬੰਧੀ ਜਾਣਕਾਰੀ ਮੰਗੀ ਤਾਂ ਪੰਜਾਬ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਬਣਾਈ ਗਈ ਐੱਸਆਈਟੀ ਵੱਲੋਂ ਤਤਕਾਲੀ ਐੱਸਅੱੈਸਪੀ ਦੀ ਕੋਈ ਵੀ ਭੂਮਿਕਾ ਨਹੀਂ ਦੱਸੀ ਗਈ ਹੈ ਪਰ ਫਿਰ ਵੀ ਉਨ੍ਹਾਂ ਨੂੰ ਪਬਲਿਕ ਡੀÇਲੰਗ ਵਾਲੀ ਸੀਟ ਤੋਂ ਹਟਾ ਦਿੱਤਾ ਗਿਆ ਹੈ।