ਲਾਰੈਂਸ ਬਿਸ਼ਨੋਈ ਨੇ ਤਿਹਾੜ ਜੇਲ੍ਹ ’ਚ ਬਣਾਈ ਸੀ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਪਲਾਨਿੰਗ

Lawrence Bishnoi

ਸਿੱਧੂ ਮੂਸੇਵਾਲ ਨੂੰ ਮਾਰਨ ਦੀ ਖਾਧੀ ਸੀ ਕਸਮ

  • ਮਿੱਠੂਖੇੜਾ ਦੇ ਕਤਲ ਤੋਂ ਨਾਰਾਜ਼ ਸੀ ਲਾਰੈਂਸ  (Lawrence Bishnoi)

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਟ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਮੰਨਿਆ ਜਾ ਰਿਹਾ ਹੈ। ਉਸ ਨੇ ਤਿਹਾੜ ਜੇਲ੍ਹ ’ਚ ਹੀ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਜਿਸ਼ ਘੜੀ ਸੀ। ਉਸ ਨੇ ਕਸਮ ਖਾਧੀ ਸੀ ਕਿ ਉਹ ਸਿੱਧੂ ਮੂਸੇਵਾਲਾ ਨੂੰ ਜਾਨ ਤੋਂ ਮਾਰ ਕੇ ਮਿੱਠੂਖੇੜਾ ਦੀ ਮੌਤ ਦਾ ਬਦਲਾ ਲਵੇਗਾ। ਗੈਂਗਸਟਰ ਲਾਰੈਂਸ ਨੇ ਕੈਨੇਡਾ ’ਚ ਬੈਠੇ ਗੈਂਗਸਟਰ ਗੋਲਡੀ ਬਰਾੜ ਤੇ ਸਚਿਨ ਥਾਪਨ ਦੀ ਮੱਦਦ ਨਾਲ ਹੀ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਤਿਹਾੜ ਜੇਲ੍ਹ ’ਚ ਬੰਦ ਦੂਜੇ ਗੈਂਗਸਟਰਾਂ ਨੇ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੀ ਪੁੱਛਗਿਛ ’ਚ ਇਸ ਦੀ ਖੁਲਾਸਾ ਕੀਤਾ। ਵਿੱਕੀ ਮਿੱਠੂਖੇੜਾ ਤੇ ਲਾਰੈਂਸ ਨੇ ਚੰਡੀਗੜ੍ਹ ਸਥਿਤ ਕਾਲਜ ’ਚ ਇਕੱਠੇ ਪੜ੍ਹਾਈ ਕੀਤੀ ਹੈ। ਜਿੱਥੇ ਇਨ੍ਹਾਂ ਦੀ ਦੋਸਤੀ ਹੋਈ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀਆਂ ਮਾਰ ਕੇ ਕਤਲ ਹੋਇਆ ਸੀ। ਉਸ ਤੋਂ ਕਰੀਬ 2 ਘੰਟਿਆਂ ਬਾਅਦ ਹੀ ਗੈਂਗਸਟਰ ਗੋਲਡੀ ਬਰਾੜ ਨੇ ਕਤਲ ਦੀ ਜਿੰਮੇਵਾਰੀ ਲਈ ਸੀ। ਉਸ ਨੇ ਕਿਹਾ ਸੀ ਕਿ ਮੂਸੇਵਾਲਾ ਦਾ ਨਾਂਅ ਮਿੱਠੂਖੇੜਾ ਦੇ ਕਤਲ ’ਚ ਆਇਆ ਸੀ। ਇਸ ਦੇ ਬਾਵਜ਼ੂਦ ਉਸ ’ਤੇ ਪੁਲਿਸ ਨੇ ਕੋਈ ਐਕਸ਼ਨ ਨਹੀਂ ਲਿਆ।

ਸਿੱਧੂ ਮੂਸੇਵਾਲਾ ਹੱਤਿਆਕਾਂਡ ’ਤੇ ਦਿੱਲੀ ਪੁਲਿਸ ਦਾ ਵੱਡਾ ਖੁਲਾਸਾ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦਿੱਲੀ ਪੁਲਿਸ ਨੇ ਇੱਕ ਬਿਆਨ ਵਿੱਚ ਲਾਰੈਂਸ ਬਿਸ਼ਨੋਈ ਨੂੰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇ ਵਾਲਾ ਦੇ ਕਤਲ ਦਾ ਮਾਸਟਰਮਾਈਂਡ ਦੱਸਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਕਮਿਸ਼ਨਰ ਹਰਗੋਬਿੰਦਰ ਸਿੰਘ ਧਾਲੀਵਾਲ ਦੇ ਅਨੁਸਾਰ ਮੂਸੇ ਵਾਲਾ ’ਤੇ ਗੋਲੀ ਚਲਾਉਣ ਵਾਲੇ ਇੱਕ ਸ਼ੂਟਰ ਦੇ ਕਰੀਬੀ ਸਿਧੇਸ਼ ਹੀਰਾਮਨ ਕਾਂਬਲੇ ਉਰਫ ਮਹਾਕਾਲ ਨੂੰ ਪੁਣੇ ਤੋਂ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਮਹਾਰਾਸ਼ਟਰ ਪੁਲਿਸ ਨੇ ਉਸਨੂੰ 14 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਪੁਲਿਸ ਮੁਤਾਬਕ ਮਹਾਕਾਲ ਸਿੱਧੂ ਮੂਸੇ ਵਾਲਾ ’ਤੇ ਗੋਲੀਆਂ ਚਲਾਉਣ ਵਾਲੇ ਲੋਕਾਂ ’ਚੋਂ ਇਕ ਦਾ ਕਰੀਬੀ ਸਾਥੀ ਹੈ

ਪਰ ਉਹ ਇਸ ਕਤਲ ’ਚ ਸ਼ਾਮਲ ਨਹੀਂ ਸੀ। ਦਿੱਲੀ ਪੁਲਿਸ ਨੂੰ ਸ਼ੱਕ ਹੈ ਕਿ ਮਹਾਕਾਲ ਦੋਵਾਂ ਸ਼ੂਟਰਾਂ ਦੇ ਸੰਪਰਕ ਵਿੱਚ ਸੀ। ਧਾਲੀਵਾਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪੰਜ ਹੋਰ ਵਿਅਕਤੀਆਂ ਦੀ ਵੀ ਸ਼ਨਾਖਤ ਕੀਤੀ ਗਈ ਹੈ। ਉਸ ਨੇ ਅੱਗੇ ਕਿਹਾ, ਬਿਸ਼ਨੋਈ ਇਸ ਕਤਲ ਦਾ ਮਾਸਟਰ ਮਾਈਂਡ ਹੈ, ਜਿਸ ਨੂੰ ਕਥਿਤ ਤੌਰ ’ਤੇ ਸਚਿਨ ਬਿਸ਼ਨੋਈ ਨੇ ਅੰਜਾਮ ਦਿੱਤਾ ਸੀ। ਇਸ ਮਾਮਲੇ ਵਿੱਚ ਸਪੈਸ਼ਲ ਸੈੱਲ ਦੀਆਂ ਕਈ ਟੀਮਾਂ ਕੰਮ ਕਰ ਰਹੀਆਂ ਹਨ।¿;

ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ 29 ਮਈ ਨੂੰ ਪੰਜਾਬ ਦੇ ਮਾਨਸਾ ’ਚ ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇ ਵਾਲਾ ਦੀ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪੰਜਾਬ ਵਿੱਚ ਕਾਤਲਾਂ ਦੇ ਖਿਲਾਫ ਧਾਰਾਵਾਂ 302, 302 ਅਤੇ 341 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ