ਲਾਰੈਂਸ ਬਿਸ਼ਨੋਈ ਦਾ 4 ਘੰਟੇ ਦਾ ਟਰਾਂਜ਼ਿਟ ਰਿਮਾਂਡ ਕੀਤਾ ਹਾਸਲ

Gangster Lawrence Bishnoi News
File Photo

ਸ਼ਰਾਬ ਕਾਰੋਬਾਰੀ ’ਤੇ ਗੋਲੀਆਂ ਚਲਾਉਣ ਦਾ ਮਾਮਲਾ

ਚੰਡੀਗੜ੍ਹ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਸ਼ਿਆਰਪੁਰ ਪੁਲਿਸ ਨੇ ਲਾਰੈਂਸ ਦਾ 4 ਘੰਟੇ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਹੈ। ਜਿਸ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ 10 ਵਜੇ ਲਾਰੈਂਸ ਨੂੰ ਲੈ ਕੇ ਅੰਮ੍ਰਿਤਸਰ ਤੋਂ ਰਵਾਨਾ ਹੋਈ। ਐਤਵਾਰ ਰਾਤ ਨੂੰ ਪੁਲਿਸ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਤੋਂ ਅੰਮ੍ਰਿਤਸਰ ਪਹੁੰਚੀ ਸੀ ਅਤੇ ਰਾਤ ਨੂੰ ਮਾਲ ਮੰਡੀ ਵਿਖੇ ਐਸ.ਐਸ.ਓ.ਸੀ. ਅੰਮ੍ਰਿਤਸਰ ਤੋਂ ਇਲਾਵਾ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਪਹੁੰਚੀ ਸੀ।

ਅੱਜ ਸਵੇਰੇ ਕਰੀਬ 7.30 ਵਜੇ ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਪੇਸ਼ੀ ਲਈ ਅੰਮ੍ਰਿਤਸਰ ਅਦਾਲਤ ਵਿੱਚ ਲਿਆਂਦਾ ਗਿਆ। ਅੰਮ੍ਰਿਤਸਰ ਪੁਲਿਸ ਨੇ ਲਾਰੇਂਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਵੀ ਕੀਤੀ। ਪੁਲਿਸ ਉਸ ਤੋਂ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਪੁੱਛਗਿੱਛ ਕਰਨਾ ਚਾਹੁੰਦੀ ਹੈ। ਪਹਿਲਾਂ ਅੰਮ੍ਰਿਤਸਰ ਪੁਲਿਸ ਨੇ 8 ਦਿਨ ਦਾ ਅਤੇ ਦੂਜਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ ਪਰ ਇਸ ਵਾਰ ਉਸ ਨੂੰ ਸਫਲਤਾ ਨਹੀਂ ਮਿਲੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ