ਸਾਡੇ ਨਾਲ ਸ਼ਾਮਲ

Follow us

13.6 C
Chandigarh
Friday, February 13, 2026
More
    Home Breaking News ਲਾਰੈਂਸ ਦਾ ਵਧਿ...

    ਲਾਰੈਂਸ ਦਾ ਵਧਿਆ 5 ਦਿਨਾਂ ਦਾ ਪੁਲਿਸ ਰਿਮਾਂਡ

    gangster Lawrence Bishnoi

    ਰਾਤ ਨੂੰ ਹੀ ਖਰੜ ਤੋਂ ਮਾਨਸਾ ਲਿਆਈ ਪੁਲਿਸ

    ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮਾਸਟਰ ਮਾਈਂਡ ਲਾਰੈਂਸ ਦੇ ਪੁਲਿਸ ਰਿਮਾਂਡ ਵਿੱਚ 5 ਦਿਨ ਦਾ ਵਾਧਾ ਕੀਤਾ ਗਿਆ ਹੈ। ਲਾਰੈਂਸ ਹੁਣ 27 ਜੂਨ ਤੱਕ ਪੁਲਿਸ ਰਿਮਾਂਡ ਵਿੱਚ ਰਹੇਗਾ। ਉਸ ਨੂੰ ਮੰਗਲਵਾਰ ਦੇਰ ਰਾਤ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਸ ਦਾ ਰਿਮਾਂਡ ਹਾਸਲ ਕਰਨ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਰਾਤ ਨੂੰ ਹੀ ਮਾਨਸਾ ਤੋਂ ਕਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀਆਈਏ) ਸਟਾਫ਼ ਦਫ਼ਤਰ ਖਰੜ ਵਿਖੇ ਲਿਆਂਦਾ ਹੈ। ਪੁਲਿਸ ਨੇ ਅਦਾਲਤ ਵਿੱਚ ਕਿਹਾ ਕਿ ਕਈ ਗੈਂਗਸਟਰਾਂ ਨੂੰ ਲਾਰੈਂਸ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕਰਨੀ ਪੈਂਦੀ ਹੈ। ਇਸ ਤੋਂ ਇਲਾਵਾ ਮੂਸੇਵਾਲਾ ਕਤਲੇਆਮ ਦੀ ਸਾਜ਼ਿਸ਼ ਕਿਵੇਂ ਰਚੀ ਗਈ ਸੀ, ਇਸ ਦਾ ਵੀ ਪਤਾ ਲਗਾਉਣਾ ਹੋਵੇਗਾ। ਪੰਜਾਬ ਪੁਲਿਸ ਲਾਰੈਂਸ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਹੈ।

    ਇਸ ਤੋਂ ਪਹਿਲਾਂ ਉਸ ਨੂੰ ਮਾਨਸਾ ਦੀ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਸੀ। ਅਦਾਲਤ ਵਿੱਚ ਪੇਸ਼ੀ ਦੌਰਾਨ ਪੁਲੀਸ ਨੇ 35 ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ। ਜਿਸ ’ਚ ਕਤਲ ’ਚ ਲਾਰੈਂਸ ਦੀ ਭੂਮਿਕਾ ਬਾਰੇ ਦੱਸਿਆ ਸੀ। ਆਪਣੀ ਪੁੱਛਗਿੱਛ ’ਚ ਹੋਏ ਖੁਲਾਸੇ ਬਾਰੇ ਅਦਾਲਤ ਨੂੰ ਦੱਸਿਆ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿੱਚ 10 ਦਿਨ ਦਾ ਰਿਮਾਂਡ ਮੰਗਿਆ ਸੀ। ਪਰ, ਅਦਾਲਤ ਤੋਂ ਸਿਰਫ਼ 5 ਦਿਨ ਦਾ ਰਿਮਾਂਡ ਮਿਲਿਆ ਹੈ।¿;

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here