ਲਵ ਜੇਹਾਦ ਰੋਕ ਸਬੰਧੀ ਕਾਨੂੰਨ ਹੁਣ ਸੰਸਦ ਵਿਚ ਆਰਡੀਨੈਂਸ ਰਾਹੀਂ ਲਾਗੂ ਕੀਤੇ ਜਾਣਗੇ
ਭੋਪਾਲ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ, 2020 ਦੇ ਮੁਲਤਵੀ ਹੋਣ ਕਾਰਨ ਧਰਮ ਦੀ ਆਜ਼ਾਦੀ ਬਿੱਲ 2020 ਨੂੰ ਹੁਣ ਆਰਡੀਨੈਂਸ ਰਾਹÄ ਕਾਨੂੰਨ ਵਜੋਂ ਲਾਗੂ ਕੀਤਾ ਜਾਵੇਗਾ। ਚੌਹਾਨ ਨੇ ਇਹ ਗੱਲ ਕੱਲ ਰਾਤ ਇਥੇ ਇਕ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਕਹੀ। ਉਨ੍ਹਾਂ ਕਿਹਾ ਕਿ ਸੈਸ਼ਨ ਦੇ ਮੁਲਤਵੀ ਹੋਣ ਕਾਰਨ ਧਾਰਮਿਕ ਅਜ਼ਾਦੀ ਬਿੱਲ 2020 ਸਮੇਤ ਸਾਰੇ ਬਿੱਲਾਂ ਨੂੰ ਮੰਗਲਵਾਰ ਨੂੰ ਰਾਜ ਮੰਤਰੀ ਪ੍ਰੀਸ਼ਦ ਦੀ ਵਿਸ਼ੇਸ਼ ਬੈਠਕ ਵਿੱਚ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰਡੀਨੈਂਸ ਜਾਰੀ ਹੋਣ ਤੋਂ ਬਾਅਦ ਸਬੰਧਤ ਕਾਨੂੰਨ ਰਾਜ ਵਿੱਚ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.