12 ਵਜੇ ਸ਼ੁਰੂ ਹੋਵੇਗੀ ਕਿਸਾਨਾਂ ਨਾਲ ਕੇਂਦਰ ਦੀ ਮੀਟਿੰਗ
ਵਿਗਿਆਨ ਭਵਨ ‘ਚ ਹੋਵੇਗੀ ਕਿਸਾਨਾਂ ਨਾਲ ਮੀਟਿੰਗ
ਨਵੀਂ ਦਿੱਲੀ। ਕੇਂਦਰੀ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੀ ਕੇਂਦਰ ਸਰਕਾਰ ਦੀ ਚੌਥੇ ਗੇੜ ਦੀ ਮੀਟਿੰਗ ਅੱਜ 12 ਵਜੇ ਸ਼ੁਰੂ ਹੋਵੇਗੀ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਦੋ ਬੱਸਾਂ ‘ਚ ਵਿਗਿਆਨ ਭਵਨ ਲਈ ਰਵਾਨਾ ਹੋ ਗਏ ਹਨ।
ਜਿਨ੍ਹਾਂ ‘ਚ ਕੁਝ ਨੌਜਵਾਨ ਕਿਸਾਨ ਵੀ ਮੌਜ਼ੂਦ ਸਨ। ਇਸ ਮੀਟਿੰਗ ‘ਚ 40 ਕਿਸਾਨ ਜਥੇਬੰਦੀਆਂ ਦੇ ਆਗੂ ਹਿੱਸਾ ਲੈਣਗੇ। ਅੱਜ ਦੀ ਮੀਟਿੰਗ ‘ਚ ਪੰਜਾਬ, ਹਰਿਆਣਾ, ਯੂਪੀ ਤੋਂ ਇਲਾਵਾ ਹੋਰ ਸੂਬੇ ਦੇ ਕਿਸਾਨ ਆਗੂ ਵੀ ਮੌਜ਼ੂਦ ਹੋਣਗੇ। ਕਿਸਾਨਾਂ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਖਾਕਾ ਤਿਆਰ ਕਰਕੇ ਕੇਂਦਰ ਕੋਲ ਭੇਜ ਦਿੱਤਾ ਗਿਆ ਹੈ। ਓਧਰ ਕੇਂਦਰ ਕਹਿ ਰਿਹਾ ਹੈ ਕਿ ਅਸੀਂ ਖੇਤੀ ਕਾਨੂੰਨ ਵਾਪਸ ਨਹੀਂ ਲਵਾਂਗੇ ਪਰ ਇਨ੍ਹਾਂ ਕਾਨੂੰਨਾਂ ‘ਚ ਕੁਝ ਨਰਮ ਰੁਖ ਅਪਣਾ ਸਕਦਾ ਹੈ। ਕੇਂਦਰ ਸਰਕਾਰ ਐਮਐਸਪੀ ‘ਤੇ ਭਰੋਸਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਕਿਸਾਨਾਂ ਦਾ ਸਾਫ਼ ਤੌਰ ‘ਤੇ ਕਹਿਣਾ ਹੈ ਕਿ ਸਾਨੂੰ ਖੇਤੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਸਮਝੌਤਾ ਮਨਜ਼ੂਰ ਨਹੀਂ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਤਿੰਨੇ ਖੇਤੀ ਕਾਨੂੰਨ ਲਾਗੂ ਹੋ ਜਾਂਦੇ ਹਨ ਤਾਂ ਐਮਐਸਪੀ ਪੂਰੀ ਤਰ੍ਹਾਂ ਖਤਮ ਹੋ ਜਾਵੇਗੀ। ਕਿਸਾਨ ਲਗਾਤਾਰ ਸਰਕਾਰ ਦੇ ਰਵੱਈਏ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਕੇਂਦਰੀ ਗ੍ਰਹਿ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਅਮਰਿੰਦਰ ਸਿੰਘ ਗੱਲਬਾਤ ਕਰਨਗੇ
ਰੇਲ ਮੰਤਰੀ ਪਿਊਸ਼ ਗੋਇਲ ਨੇ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਮੀਟਿੰਗ ਕੀਤੀ। ਮੀਟਿੰਗ ‘ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜ਼ੂਦ ਸਨ ਜਿਸ ‘ਚ ਅੱਜ ਦੀ ਮੀਟਿੰਗ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਕੇਂਦਰ ਸਰਕਾਰ ਕਿਸਾਨਾਂ ਨਾਲ ਮੀਟਿੰਗ ਸ਼ੁਰੂ ਕਰੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.