ਕਾਂਗਰਸ ਦੇ ਉੱਘੇ ਆਗੂ ਅਹਿਮਦ ਪਟੇਲ ਦਾ ਦੇਹਾਂਤ
ਨਵੀਂ ਦਿੱਲੀ। ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਦਾ ਅੱਜ ਸਵੇਰੇ ਸਾਢੇ ਤਿੰਨ ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਆਪਣੀ ਅੰਤਿਮ ਸਾਹ ਲਈ। ਇਲਾਜ ਦੌਰਾਨ ਉਨ੍ਹਾਂ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ।
ਉਨ੍ਹਾਂ ਦੇ ਪੁੱਤਰ ਫੈਸਲ ਪਟੇਲ ਨੇ ਟਵਿੱਟਰ ‘ਤੇ ਆਪਣੇ ਪਿਤਾ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ। ਫੈਸਲ ਨੇ ਲਿਖਿਆ, ‘ਇਕੱਠੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦੇ ਦੇਹਾਂਤ ਹੋ ਗਿਆ। ਆਪਣੇ ਸਾਰੇ ਸੁੱਭਚਿੰਤਕਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਸਮੇਂ ਕੋਰੋਨਾ ਵਾਇਰਸ ਦੇ ਨਿਯਮਾਂ ਦਾ ਸਖਤੀ ਨਾਲ ਪਾਲਣ ਕਰੋ ਤੇ ਸੋਸ਼ਲ ਡਿਸਟੈਸਿੰਗ ਸਬੰਧੀ ਦ੍ਰਿੜ ਰਹੋ ਤੇ ਕਿਸੇ ਵੀ ਸਮੂਹਿਕ ਆਯੋਜਨ ‘ਚ ਜਾਣ ਤੋਂ ਬਚੋ।’ 71 ਸਾਲਾ ਪਟੇਲ ਅਕਤੂਬਰ ‘ਚ ਕੋਰੋਨਾ ਵਾਇਰਸ ਤੋਂ ਪੀੜਤ ਸਨ। ਉਨ੍ਹਾਂ ਟਵੀਟ ਕਰਕੇ ਖੁਦ ਦੇ ਕੋਰੋਨਾ ਪਾਜ਼ਿਟਿਵ ਹੋਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ 15 ਨਵੰਬਰ ਨੂੰ ਮੇਦਾਂਤਾ ਹਸਪਤਾਲ ਦੇ ਆਈਸੀਯੂ ‘ਚ ਭਰਤੀ ਕਰਵਾਇਆ ਗਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.