ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਉਘੇ ਦੌੜਾਕ ਮਿਲ...

    ਉਘੇ ਦੌੜਾਕ ਮਿਲਖਾ ਸਿੰਘ ਦੀ ਸਿਹਤ ਵਿਗੜੀ

    ਮੋਹਾਲੀ ਦੇ ਹਸਪਤਾਲ ’ਚ ਕਰਵਾਇਆ ਦਾਖਲ

    ਕੁਲਵੰਤ ਕੋਟਲੀ,ਮੋਹਾਲੀ। ਉਘੇ ਦੌੜਾਕ ਮਿਲਖਾ ਸਿੰਘ ਨੂੰ ਸਿਹਤ ਵਿਗੜਨ ਤੋਂ ਬਾਅਦ ਅੱਜ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

    ਮਿਲਖਾ ਸਿੰਘ ਦੀ ਕੁਝ ਦਿਨ ਪਹਿਲਾਂ ਕੋਰੋਨਾ ਰਿਪੋਰਟ ਪਾਜ਼ਿਟਿਵ ਆਈ ਸੀ, ਜਿਸ ਤੋਂ ਬਾਅਦ ਉਹ ਆਪਣੇ ਘਰ ਵਿੱਚ ਹੀ ਇਕਾਂਤਵਾਸ ਵਿੱਚ ਸਨ, ਪਰ ਅੱਜ ਕੋਰੋਨਾ ਦੇ ਚਲਦਿਆਂ ਉਨ੍ਹਾਂ ਦਾ ਆਕਸੀਜਨ ਲੇਵਲ ਘਟ ਜਾਣ ਪਿੱਛੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ। ਉਨ੍ਹਾਂ ਦੀ ਸਥਿਤੀ ਅਜੇ ਸਥਿਰ ਬਣੀ ਹੋਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।