18,139 ਨਵੇਂ ਮਾਮਲੇ ਸਾਹਮਣੇ ਆਏ
ਨਵੀਂ ਦਿੱਲੀ। ਦੇਸ਼ ’ਚ ਕੋਰੋਨਾ ਪੀੜਤ ਦੇ ਨਵੇਂ ਮਾਮਲੇ 20 ਹਜ਼ਾਰ ਤੋਂ ਹੇਠਾਂ ਆਉਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਤੇ ਠੀਕ ਹੋਣ ਵਾਲਿਆਂ ਦੀ ਗਿਣਤੀ ਵਧਣ ਨਾਲ ਸਰਗਰਮ ਮਾਮਲਿਆਂ ’ਚ ਗਿਰਾਵਟ ਆਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ 18,139 ਨਵੇਂ ਮਾਮਲੇ ਸਾਹਮਣੇ ਆਏ ਤੇ ਕੋਰੋਨਾ ਦਾ ਅੰਕੜਾ ਇੱਕ ਕਰੋੜ ਚਾਰ ਲੱਖ 13 ਹਜ਼ਾਰ ਤੋਂ ਵੱਧ ਹੋ ਗਿਆ। ਨਵੇਂ ਮਾਮਲਿਆਂ ਦੀ ਗਿਣਤੀ ਕੱਲ੍ਹ ਵਧ ਕੇ 20,346 ਹੋ ਗਈ ਸੀ ਤੇ ਸਰਗਰਮ ਮਾਮਲੇ ਵੀ ਵਧੇ ਸਨ। ਪਿਛਲੇ 24 ਘੰਟਿਆਂ ਦੌਰਾਨ 20,539 ਮਰੀਜ਼ਾਂ ਦੇ ਠੀਕ ਹੋਣ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਇੱਕ ਕਰੋੜ 37 ਹਜ਼ਾਰ 398 ਹੋ ਗਈ। ਸਰਗਰਮ ਮਾਮਲੇ 2,634 ਘੱਟ ਕੇ 2.25 ਲੱਖ ਰਹਿ ਗਏ ਹਨ। ਇਸ ਮਿਆਦ ’ਚ 234 ਤੇ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 1,50,570 ਹੋ ਗਿਆ ਹੈ। ਦੇਸ਼ ’ਚ ਰਿਕਵਰੀ ਦਰ 96.39 ਤੇ ਸਰਗਰਮ ਮਾਮਲਿਆਂ ਦੀ ਦਰ 2.16 ਤੇ ਮ੍ਰਿਤਕ ਦਰ 1.45 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.