ਕਸ਼ਮੀਰ ‘ਚ ਲਸ਼ਕਰ ਦਾ ਅੱਤਵਾਦੀ ਗ੍ਰਿਫ਼ਤਾਰ

Terrorist attack, Five Terrorists killed

ਅੱਤਵਾਦੀ ਤੋਂ ਪੁੱਛਗਿੱਛ ਜਾਰੀ

ਸ੍ਰੀਨਗਰ। ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਦੇ ਘਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ‘ਚ ਨਵੇਂ ਭਰਤੀ ਹੋਏ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Terrorist

ਅਧਿਕਾਰਿਕ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਸੁਰੱਖਿਆ ਬਲਾਂ ਤੇ ਪੁਲਿਸ ਨੇ ਸੋਮਵਾਰ ਰਾਤ ਸ਼ੋਪੀਆਂ ਦੇ ਮੇਲਡੋਰਾ ‘ਚ ਸਾਂਝੀ ਮੁਹਿੰਮ ਸ਼ੁਰੂ ਕੀਤੀ। ਮੁਹਿੰਮ ਦੌਰਾਨ ਲਸ਼ਕਰ ਦੇ ਇੱਕ ਅੱਤਵਾਦੀ ਨੂੰ ਹਥਿਆਰਾਂ ਤੇ ਗੋਲਾ-ਬਾਰੂਦ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਅੱਤਵਾਦੀ ਹਾਲ ਹੀ ‘ਚ ਲਸ਼ਕਰ ‘ਚ ਸ਼ਾਮਲ ਹੋਇਆ ਸੀ। ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.