ਲਸ਼ਕਰ ਦੇ ਅੱਤਵਾਦੀ ਨੂੰ 10 ਸਾਲ ਦੀ ਕੈਦ
ਨਵੀਂ ਦਿੱਲੀ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਪਾਕਿਸਤਾਨੀ ਨਾਗਰਿਕ ਅਤੇ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਬਹਾਦੁਰ ਅਲੀ ਉਰਫ ਸੈਫਉੱਲਾ ਮਨਸੂਰ ਨੂੰ 10 ਸਾਲ ਕੈਦ ਦੀ ਸਜ਼ਾ ਦੇ ਹੁਕਮ ਦਿੱਤੇ ਹਨ। ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਐਨਆਈਏ ਨੇ ਕਿਹਾ ਕਿ ਅਦਾਲਤ ਨੇ ਬਹਾਦਰ ਨੂੰ ਭਾਰਤੀ ਦੰਡਾਵਲੀ ਦੀ ਧਾਰਾ 120 ਬੀ, 121 ਏ, 489 ਸੀ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ 17, 18, 20 ਅਤੇ 38 ਦੇ ਅਧੀਨ ਦੋਸ਼ੀ ਠਹਿਰਾਇਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.