ਮਾਸਟਰ ਬਲਦੇਵ ਸਿੰਘ ਨੇ ਲਿਖੀ ਕੇਜਰੀਵਾਲ ਨੂੰ ਚਿੱਠੀ

Letter from Chief Minister Baldev Singh to Kejriwal

ਚੰਡੀਗੜ੍ਹ: ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੂੰ ਮਿਹਣਿਆਂ ਭਰੀ ਚਿੱਠੀ ਲਿਖੀ ਹੈ। ਬਲਦੇਵ ਸਿੰਘ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਸਮੇਂ ਪਾਰਟੀ ਦੇ ਸੀਨੀਅਰ ਲੀਡਰਾਂ ਖ਼ਾਸ ਕਰਕੇ ਦੁਰਗੇਸ਼ ਪਾਠਕ ‘ਤੇ ਕਈ ਗੰਭੀਰ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀ ਵਿਚਾਰਧਾਰਾ ‘ਚ ਫਰਕ ਆਉਣ ਕਰਕੇ ਪਾਰਟੀ ਛੱਡਣ ਲਈ ਮਜਬੂਰ ਹੋਏ ਹਨ।ਮਾਸਟਰ ਬਲਦੇਵ ਸਿੰਘ ਨੇ ਕਿਹਾ ਦੁਰਗੇਸ਼ ਪਾਠਕ ਦਿੱਲੀ ਬੈਠ ਕੇ ਪੰਜਾਬ ਦੀ ਸਿਆਸਤ ਚਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਲਿਖੀ ਆਪਣੀ ਚਿੱਠੀ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਦਿੱਲੀ ਲੀਡਰਾਂ ਵੱਲੋਂ ਔਰਤਾਂ ਦੇ ਜਿਣਸੀ ਸੋਸ਼ਣ ਤੋਂ ਲੈ ਕੇ ਟਿਕਟਾਂ ਵੇਚਣ ਤਕ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੀਡਰ ਆਪਣੇ ਚਹੇਤਿਆਂ ਨੂੰ ਅੱਗੇ ਲਿਆਉਂਦੇ ਰਹੇ ਪਰ ਕੇਜਰੀਵਾਲ ਨੇ ਕੁਝ ਨਾ ਕੀਤਾ ਇਸ ਸਭ ਤੋਂ ਅੱਕ ਕੇ ਉਨ੍ਹਾਂ ਪਾਰਟੀ ਛੱਡਣ ਦਾ ਫੈਸਲਾ ਕੀਤਾ ਹੈ। ਬਲਦੇਵ ਸਿੰਘ ਨੇ ਕਿਹਾ ਕਿ ਚਾਰ ਸਾਲ ਪਹਿਲਾਂ ਅੰਨਾ ਹਜ਼ਾਰੇ ਦੀ ਸੋਚ ਨਾਲ ਜੁੜੇ ਸੀ ਪਰ ਉਹ ਸੋਚਦੇ ਵਿੱਚ ਕੇਜਰੀਵਾਲ ਨੇ ਫਿੱਕ ਪਾ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਪੰਜਾਬੀ ਏਕਤਾ ਪਾਰਟੀ ਨੂੰ ਸਥਾਪਤ ਕਰਨ ਲਈ ਪੂਰਾ ਜ਼ੋਰ ਲਗਾਇਆ ਜਾਏਗਾ।ਜ਼ਿਕਰਯੋਗ ਹੈ ਕਿ ਹਰਵਿੰਦਰ ਸਿੰਘ ਫੂਲਕਾ ਤੇ ਸੁਖਪਾਲ ਸਿੰਘ ਖਹਿਰਾ ਮਗਰੋਂ ਮਾਸਟਰ ਬਲਦੇਵ ਸਿੰਘ ਨੇ ‘ਆਪ’ ਤੋਂ ਵੱਖ ਹੋ ਗਏ ਹਨ। ਇੱਕ ਮਹੀਨੇ ਦੇ ਘੱਟ ਸਮੇਂ ਤੋਂ ਪੰਜਾਬ ਵਿਧਾਨ ਸਭਾ ਵਿੱਚ 20 ਵਿਧਾਇਕਾਂ ਵਾਲੀ ਪਾਰਟੀ ਤੋਂ ਤਿੰਨ ਵਿਧਾਇਕਾਂ ਦੇ ਜਾਣ ਨਾਲ ਅਸੈਂਬਲੀ ਵਿੱਚ ਪਾਰਟੀ ਦੀ ਹਾਲਤ ਲੜਖੜਾਉਂਦੀ ਜਾਪ ਰਹੀ ਹੈ। ਜੇਕਰ ਇਹ ਕਵਾਇਦ ਜਾਰੀ ਰਹਿੰਦੀ ਹੈ ਤਾਂ ਪਾਰਟੀ ਮੁੱਖ ਵਿਰੋਧੀ ਧਿਰ ਅਖਵਾਉਣ ਦੀ ਸਥਿਤੀ ਵਿੱਚ ਵੀ ਨਹੀਂ ਰਹੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ