ਸਾਡੇ ਨਾਲ ਸ਼ਾਮਲ

Follow us

20.2 C
Chandigarh
Sunday, February 8, 2026
More
    Home Breaking News Punjab News: ...

    Punjab News: ਦਵਾਈ ਦੀ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ

    Punjab News
    Punjab News: ਦਵਾਈ ਦੀ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫ਼ਰਮਾਂ ਦੇ ਲਾਇਸੈਂਸ ਰੱਦ

    ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀਏਪੀ ਦੇ ਮਿਆਰ ਨੂੰ ਲੈ ਕੇ 5 ਚੈਕਿੰਗ ਟੀਮਾਂ ਦਾ ਗਠਨ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਕਿਸਾਨਾਂ ਨੂੰ ਵਿੱਤੀ ਸ਼ੋਸ਼ਣ ਤੋਂ ਬਚਾਉਣ ਅਤੇ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਹਾੜ੍ਹੀ ਸੀਜ਼ਨ ਲਈ ਡੀਏਪੀ ਅਤੇ ਹੋਰ ਖਾਦਾਂ, ਮਿਆਰੀ ਬੀਜਾਂ ਅਤੇ ਕੀਟਨਾਸ਼ਕਾਂ ਦੀ ਨਿਰਵਿਘਨ ਅਤੇ ਲੋੜੀਂਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਹੈ। ਇਸ ਨਾਲ ਹੀ ਦਵਾਈ ਦੀ ਗਲਤ ਬ੍ਰਾਂਡਿੰਗ ਕਰਨ ਵਾਲੀਆਂ 91 ਫਰਮਾਂ ਦੇ ਲਾਈਸੈਂਸ ਨੂੰ ਰੱਦ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਆਉਣ ਵਾਲੇ ਦਿਨਾਂ ਵਿੱਚ ਵੀ ਜਿਆਦੀ ਰਹੇਗੀ ਤਾਂ ਕਿ ਡੀਏਪੀ ਸਣੇ ਖਾਦਾਂ ਦੀ ਕਾਲਾਬਜ਼ਾਰੀ ਨੂੰ ਰੋਕਿਆ ਜਾ ਸਕੇ। Punjab News

    ਇਹ ਵੀ ਪੜ੍ਹੋ: Bribe: ਨਿਗਮ ਦਾ ਮੁਲਾਜ਼ਮ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

    ਇਸ ਬਾਰੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਨ੍ਹਾਂ ਟੀਮਾਂ ਵੱਲੋਂ ਖਾਦਾਂ ਦੇ ਗੈਰ-ਕਾਨੂੰਨੀ ਭੰਡਾਰਨ, ਖਾਦਾਂ ਦੀ ਕਾਲਾਬਾਜ਼ਾਰੀ ਅਤੇ ਡੀਏਪੀ ਤੇ ਹੋਰ ਖਾਦਾਂ ਨਾਲ ਬੇਲੋੜੇ ਕੈਮੀਕਲਾਂ ਦੀ ਟੈਗਿੰਗ ਖ਼ਿਲਾਫ਼ ਕਾਰਵਾਈ ਲਈ ਛਾਪੇ ਮਾਰੇ ਜਾਣਗੇ। ਇਹ ਟੀਮਾਂ ਸਪਲਾਈ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਖੇਤੀਬਾੜੀ ਨਾਲ ਸਬੰਧਤ ਵਸਤਾਂ ਦੇ ਮਿਆਰ ਨੂੰ ਕਾਇਮ ਰੱਖਣਗੀਆਂ ਅਤੇ ਨਿਯਮਤ ਜਾਂਚ ਤੇ ਨਮੂਨੇ ਰਾਹੀਂ ਗੁਣਵੱਤਾ ਨਿਯੰਤਰਣ ਨੂੰ ਯਕੀਨੀ ਬਣਾਉਣਗੀਆਂ। ਉਨ੍ਹਾਂ ਦੱਸਿਆ ਕਿ ਇਹ ਉੱਡਣ ਦਸਤੇ ਪ੍ਰਚੂਨ ਅਤੇ ਥੋਕ ਡੀਲਰਾਂ ਦੇ ਨਾਲ-ਨਾਲ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਅਤੇ ਮੰਡੀਕਰਨ ਯੂਨਿਟਾਂ ਦਾ ਦੌਰਾ ਕਰਨਗੇ ਤਾਂ ਜੋ ਰੇਟਾਂ ਦੀ ਨਿਗਰਾਨੀ ਕੀਤੀ ਜਾ ਸਕੇ। Punjab News

    ਖੇਤੀਬਾੜੀ ਵਿਭਾਗ ਵੱਲੋਂ 1 ਅਪਰੈਲ ਤੋਂ 31 ਅਕਤੂਬਰ, 2024 ਤੱਕ ਗੁਣਵੱਤਾ ਨਿਯੰਤਰਣ ਸਬੰਧੀ ਚਲਾਈ ਗਈ ਮੁਹਿੰਮ ਦੇ ਅੰਕੜਿਆਂ ਨੂੰ ਸਾਂਝਾ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਕੀਟਨਾਸ਼ਕਾਂ ਦੇ 2,063 ਨਮੂਨੇ ਲਏ ਸਨ। ਇਨ੍ਹਾਂ ਦੀ ਜਾਂਚ ਬਾਅਦ ਆਏ ਨਤੀਜੇ ਦੇ ਆਧਾਰ ’ਤੇ ਗਲਤ ਬ੍ਰਾਂਡਿੰਗ ਕਰਨ ਵਾਲੀਆਂ 43 ਫ਼ਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ। ਇਸ ਤੋਂ ਇਲਾਵਾ ਰਸਾਇਣਕ ਖਾਦਾਂ ਦੇ 1751 ਨਮੂਨੇ, ਬਾਇਓ ਖਾਦਾਂ ਦੇ 100 ਨਮੂਨੇ ਅਤੇ ਜੈਵਿਕ ਖਾਦਾਂ ਦੇ 40 ਨਮੂਨੇ ਲਏ ਗਏ ਹਨ। ਮਿਸਬ੍ਰੈਂਡਿਡ ਵਾਲਿਆਂ 48 ਫਰਮਾਂ ਦੇ ਲਾਇਸੈਂਸ ਰੱਦ ਕੀਤੇ ਗਏ ਹਨ ਅਤੇ ਉਹਨਾਂ ਵਿਰੁੱਧ ਤਿੰਨ ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ।

    LEAVE A REPLY

    Please enter your comment!
    Please enter your name here