ਫਰਜੀ ਸੈਂਟਰਾਂ ਵਾਲੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ : ਐਸੋ: ਪ੍ਰਧਾਨ | IELTS Centers
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸਥਾਨਕ ਸ਼ਹਿਰ ‘ਚ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਆਈਲੈਟਸ ਸੈਂਟਰਾਂ ਤੇ ਇਮੀਗ੍ਰੇਸ਼ਨ ਸੈਂਟਰਾਂ ਦੇ ਦਸਤਾਵੇਜ਼ਾਂ ਦੀ ਕੱਲ੍ਹ ਇਕ ਵਾਰ ਫਿਰ ਅਚਨਚੇਤ ਜਾਂਚ ਕਰਨ ਲਈ ਪ੍ਰਸ਼ਾਸਨ ਵੱਲੋਂ ਮੁਹਿਮ ਚਲਾਈ ਗਈ। ਇਨ੍ਹਾਂ ‘ਚੋਂ ਕਈ ਸੈਂਟਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਦਾ ਸਪੱਸ਼ਟ ਸ਼ਬਦਾਂ ਵਿੱਚ ਇਹ ਕਹਿਣਾ ਹੈ ਕਿ ਕਿਸੇ ਵੀ ਆਈਲੈਟਸ ਜਾਂ ਇਮੀਗ੍ਰੇਸ਼ਨ ਸੈਂਟਰ ਨੂੰ ਲੋਕਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਜਿਹੜੇ ਵੀ ਆਈਲੈਂਟਸ ਜਾਂ ਇਮੀਗੇਸ਼ਨ ਸੈਂਟਰ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦੇ ਪਾਏ ਜਾਣਗੇ, ਉਨ੍ਹਾਂ ਨੂੰ ਸੀਲ ਕਰਕੇ ਮਾਲਕਾਂ ਖਿਲਾਫ਼ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। (IELTS Centers)
ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਚਾਰ ਵੱਖ-ਵੱਖ ਟੀਮਾਂ ਵੱਲੋਂ ਇਨ੍ਹਾਂ ਕੇਂਦਰਾਂ ‘ਚ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਣ ਦੀ ਗੱਲ ਆਖੀ ਹੈ। ਦੂਜੇ ਪਾਸੇ ਸੁਨਾਮ ਆਈਲੈਟਸ ਪ੍ਰੋਫੈਸ਼ਨਲ ਐਸੋਸੀਏਸ਼ਨ (ਸੀਪਾ) ਨੇ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਹੈ। ਅੱਜ ਉਕਤ ਐਸੋਸੀਏਸ਼ਨ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸੁਨਾਮ ਆਈਲੈਟਸ ਪ੍ਰੋਫੈਸ਼ਨਲ ਐਸੋਸੀਏਸ਼ਨ ਦੇ ਪ੍ਰਧਾਨ ਯਾਦਵਿੰਦਰ ਨਿਰਮਾਣ ਨੇ ਕਿਹਾ ਕਿ ਸਾਡੀ ਐਸੋਸੀਏਸ਼ਨ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਸਵਾਗਤ ਕਰਦੀ ਹੈ।
ਮੀਟਿੰਗ ਕਰਕੇ ਪ੍ਰਸ਼ਾਸਨ ਦੀ ਕਾਰਵਾਈ ਦਾ ਕੀਤਾ ਸਵਾਗਤ
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਉਨਾਂ ਦੀ ਐਸੋਸੀਏਸ਼ਨ ਵੱਲੋਂ ਬਹੁਤ ਸਮੇਂ ਪਹਿਲਾਂ ਤੋਂ ਮੰਗ ਵੀਂ ਸੀ ਤੇ ਉਡੀਕ ਵੀਂ ਸੀ ਜੋ ਹੁਣ ਜਾਕੇ ਪੂਰੀ ਹੋਈ। ਉਹਨਾਂ ਕਿਹਾ ਕੇ ਫਰਜ਼ੀ ਸੈਂਟਰਾਂ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਕਿਉਂਕਿ ਇਸ ਤਰਾਂ ਦੇ ਬਹੁਤ ਮਾਮਲੇ ਸਾਹਮਣੇ ਆ ਚੁੱਕੇ ਹਨ ਕਿ ਵਿਦਿਆਰਥੀਆਂ ਦੇ ਫੇਕ ਡਾਕੁਮੈਂਟ ਲਗਾ ਕੇ ਉਨ੍ਹਾਂ ਨੂੰ ਵਿਦੇਸ਼ ਭੇਜਿਆ ਜਾ ਰਿਹਾ ਹੈ। ਜਿਸਦਾ ਖਮਿਆਜਾ ਵਿਦਿਆਰਥੀ ਨੂੰ ਉੱਥੇ ਪਹੁੰਚ ਕੇ ਭੁਗਤਣਾ ਪੈਂਦਾ ਹੈ ਤੇ ਵਿਦਿਆਰਥੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਪ੍ਰਧਾਨ ਯਾਦਵਿੰਦਰ ਨਿਰਮਾਣ ਨੇ ਕਿਹਾ ਅੱਗੇ ਕਿਹਾ ਕਿ ਸ਼ਹਿਰ ਅੰਦਰ ਘਰਾਂ ਦੇ ਵਿੱਚ ਵੀ ਫਰਜ਼ੀ ਸੈਂਟਰ ਬੜੇ ਧੜੱਲੇ ਨਾਲ ਚਲਾਏ ਜਾ ਰਹੇ ਹਨ। ਪ੍ਰਸ਼ਾਸ਼ਨ ਨੂੰ ਉਨ੍ਹਾਂ ਤੇ ਵੀਂ ਕਾਰਵਾਈ ਅਮਲ ‘ਚ ਲਿਆਉਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਵਿਦਿਆਰਥੀ ਦਾ ਭਵਿੱਖ ਖਰਾਬ ਨਾ ਹੋਵੇ। ਆਖਿਰ ਦੇ ਵਿੱਚ ਐਸੋਸੀਏਸ਼ਨ ਨੇ ਪ੍ਰਸ਼ਾਸਨ ਵੱਲੋਂ ਅਨਲੀਗਲ ਸੈਂਟਰਾਂ ਖਿਲਾਫ ਵਿੱਡੀ ਕਾਰਵਾਈ ਦਾ ਸੁਆਗਤ ਕੀਤਾ। ਇਸ ਮੌਕੇ ਜਗਰਾਜ ਸਿੰਘ, ਨਵੀਨਿੰਦਰਪਾਲ ਸਿੰਘ, ਗੋਪਾਲ ਸ਼ਰਮਾ, ਆਸ਼ੂ ਜੈਨ, ਜੁਗਰਾਜ ਸਿੰਘ ਮਾਨ, ਸੰਜੀਵ ਗੁਗਲਾਨੀ, ਯਾਦਵਿੰਦਰ ਸਿੰਘ, ਰਮਨਦੀਪ ਸਿੰਘ ਰਾਣਾ, ਅਵਿਨਾਸ਼ ਵਰਮਾਂ, ਰਣਜੀਤ ਸਿੰਘ, ਰੁਪਿੰਦਰ ਕੌਰ ਵਾਵੇਸ਼ ਗੱਖ਼ਰ, ਗੁਰਪਿਆਰ ਸਿੰਘ ਤੇ ਹੋਰ ਮੌਜੂਦ ਸਨ।