ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ | Fazilka News
ਫਾਜਿਲਕਾ (ਰਜਨੀਸ਼ ਰਵੀ) ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕਿਸਾਨਾਂ ਦੀ ਸੁਵਿਧਾ ਲਈ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਲਿਫ਼ਟਿੰਗ ਦਾ ਕੰਮ ਪੂਰੀ ਤੇਜ਼ ਗਤੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਮਕਸਦ ਲਈ ਕਿਸੇ ਵੀ ਮੰਡੀ ਵਿੱਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਨਹੀਂ ਲੱਗਣ ਦਿੱਤੇ ਜਾ ਰਹੇ ਕਿਉਕਿ ਲਿਫਟਿੰਗ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਹੈ। (Fazilka News)
ਬੀਤੀ ਸ਼ਾਮ ਤੱਕ ਖਰੀਦੀ ਕਣਕ ਦੀ 61.98 ਫੀਸਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਾਜਿਲਕਾ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਬੀਤੀ ਸ਼ਾਤ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 6 ਲੱਖ 85 ਹਜ਼ਾਰ 566 ਮੀਟ੍ਰਿਕ ਟਨ ਕਣਕ ਪੁੱਜੀ ਸੀ, ਜਿਸ ਵਿੱਚੋਂ ਸਾਰੀ ਦੀ ਸਾਰੀ ਕਣਕ ਨਾਲ ਦੀ ਨਾਲ ਹੀ ਖ੍ਰੀਦੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਲਈ ਕਿਸਾਨਾਂ ਨੂੰ 1375.27 ਕਰੋੜ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਅਤੇ ਇਸ ਸਮੇਂ ਦੇ ਅਨੁਸਾਰ 1343.642 ਕਰੋੜ ਦੇ ਐਡਵਾਇਸ ਜਨਰੇਟ ਕਰਕੇ ਅਦਾਇਗੀ ਲਈ ਬੈਂਕਾਂ ਨੂੰ ਭੇਜ਼ ਦਿੱਤੇ ਗਏ ਹਨ। (Fazilka News)
ਇਹ ਵੀ ਪੜ੍ਹੋ : ਹੁਣ ਬੁਢਾਪੇ ਦੀ ਟੈਨਸ਼ਨ ਖਤਮ!, ਸਰਕਾਰ ਦੇਵੇਗੀ 5000 ਰੁਪਏ ਹਰ ਮਹੀਨੇ, ਤੁਰੰਤ ਕਰੋ ਅਪਲਾਈ…
ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਯੋਗ ਬਾਰਦਾਨਾ, ਪਾਣੀ ਦਾ ਪ੍ਰਬੰਧ ਅਤੇ ਸਾਫ਼ ਸਫ਼ਾਈ ਦੇ ਪ੍ਰਬੰਧ ਕੀਤੇ ਗਏ ਹਨ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋ ਸੈਂਟਰਲ ਪੂਲ ਲਈ 143700 ਮੀਟ੍ਰਿਕ ਟਨ ਅਤੇ ਸਟੇਟ ਪੂਲ ਲਈ 41422 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਮਾਰਕਫੈਡ ਵੱਲੋਂ 187464 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਪਨਸਪ ਵੱਲੋਂ ਹੁਣ ਤੱਕ 183742 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਪੰਜਾਬ ਰਾਜ ਵੇਅਰ ਹਾਉਸ ਕਾਰਪੋਰੇਸ਼ਨ ਵੱਲੋਂ 104722 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਜਦ ਕਿ ਐਫਸੀਆਈ ਨੇ 8384 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰਾਂ ਪ੍ਰਾਇਵੇਟ ਵਪਾਰੀਆਂ ਵੱਲੋਂ 16132 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। (Fazilka News)