ਕਿਸਾਨਾਂ ਵਾਂਗ ਖੇਤ ਮਜ਼ਦੂਰਾਂ ਵੀ ਡੁੱਬ ਰਹੇ ਹਨ ਕਰਜ਼ੇ ‘ਚ ਸਮੇਂ ਦੀਆਂ ਸਰਕਾਰਾਂ ਜ਼ਿੰਮੇਵਾਰ : ਚੀਮਾ

Captain, Reason, Worsening, Situation, State, Cheema

ਕਰਜ਼ ਦੇ ਨਿਪਟਾਰੇ ਲਈ ‘ਆਪ’ ਲਿਆਵੇਗੀ ਠੋਸ ਨੀਤੀ

ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖੇਤ ਮਜ਼ਦੂਰਾਂ ਉੱਤੇ ਪਿਛਲੇ 30 ਸਾਲਾਂ ‘ਚ 61 ਪ੍ਰਤੀਸ਼ਤ ਕਰਜ਼ ਵਧਣ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਨੀਤੀਆਂ ਅਤੇ ਨੀਅਤਾਂ ਨੂੰ ਜ਼ਿੰਮੇਵਾਰ ਦੱਸਿਆ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ (ਬਾਦਲ) ਅਤੇ ਭਾਜਪਾ ਨੇ ਕਿਸਾਨਾਂ ਅਤੇ ਭੂਮੀਹੀਣ ਗ਼ਰੀਬਾਂ-ਖੇਤ ਮਜ਼ਦੂਰਾਂ ਨੂੰ ਵੋਟਾਂ ਲਈ ਹੀ ਵਰਤਿਆ ਹੈ, ਪਰੰਤੂ ਕੀਤੇ ਚੋਣ ਵਾਅਦੇ ਕਦੇ ਵੀ ਨਹੀਂ ਨਿਭਾਏ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ 562 ਚੋਣ ਵਾਅਦਿਆਂ ‘ਚੋਂ 328 ਪੂਰੀ ਤਰਾਂ ਅਤੇ 97 ਕਾਫ਼ੀ ਹੱਦ ਤੱਕ ਪੂਰੇ ਕਰ ਲੈਣ ਦੇ ਝੂਠੇ ਅਤੇ ਫ਼ਰੇਬੀ ਦਾਅਵੇ ਕਰਕੇ ਪੰਜਾਬ ਦੇ ਕਿਸਾਨਾਂ ਅਤੇ ਬੇਜ਼ਮੀਨੇ ਦਲਿਤ-ਮਜ਼ਦੂਰਾਂ ਸਮੇਤ ਸਾਰੇ ਵਰਗਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕ ਰਹੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਰਕਾਰਾਂ ਦੀਆਂ ਨੀਤੀਆਂ ਖੇਤੀਬਾੜੀ ਅਤੇ ਖੇਤ ਮਜ਼ਦੂਰ ਪੱਖੀ ਹੁੰਦੀਆਂ ਤਾਂ ਬੇ-ਜ਼ਮੀਨ ਖੇਤ ਮਜ਼ਦੂਰਾਂ ਲਈ ਵੀ ਘੱਟ ਵਿਆਜ ਵਾਲੇ ਕਰਜ਼ਿਆਂ ਦਾ ਸੰਸਥਾਗਤ ਬੰਦੋਬਸਤ ਹੁੰਦਾ, ਪਰੰਤੂ ਸਰਕਾਰਾਂ ਨੇ ਇਸ ਪਾਸੇ ਕਦੇ ਵੀ ਧਿਆਨ ਨਹੀਂ ਦਿੱਤਾ ਨਤੀਜੇ ਵਜੋਂ ਖੇਤ ਮਜ਼ਦੂਰਾਂ ਨੂੰ 20.6 ਪ੍ਰਤੀਸ਼ਤ ਦੀ ਬੇਹੱਦ ਮਹਿੰਗੀ ਵਿਆਜ ਦਰ ‘ਤੇ ਕਰਜ਼ਾ ਲੈਣਾ ਪੈ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ 2022 ‘ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੌਕਾ ਦਿੰਦੇ ਹਨ ਤਾਂ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਦੇ ਕਰਜ਼ਿਆਂ ਦਾ ਪਹਿਲ ਦੇ ਆਧਾਰ ‘ਤੇ ਤਰਕਸੰਗਤ ਨਿਪਟਾਰਾ ਕਰਨ ਲਈ ਇੱਕ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਨੀਤੀ ਲਿਆਂਦੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here