ਮੁੱਖ ਮੰਤਰੀ ਭਗਵੰਤ ਮਾਨ ਸਮੇਤ 40 ਆਗੂਆਂ ਦੇ ਨਾਂਅ ਸ਼ਾਮਲ (Star campaigners AAP)
- ਅਰਵਿੰਦ ਕੇਜਰੀਵਾਲ ਤੇ ਸੁਨੀਤਾ ਕੇਜਰੀਵਾਲ ਵੀ ਕਰਨਗੇ ਪ੍ਰਚਾਰ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸੀਐਮ ਭਗਵੰਤ ਮਾਨ, ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆਂ ਸਮੇਤ 40 ਆਗੂ ਸ਼ਾਮਲ ਕੀਤੇ ਗਏ ਹਨ। ਇਹ ਸਾਰੇ ਆਗੂ ਸੂਬੇ ’ਚ ਰੈਲੀਆਂ ਅਤੇ ਰੋਡ ਸ਼ੋਅ ਦੌਰਾਨ ਪ੍ਰਚਾਰ ਕਰਦੇ ਨਜ਼ਰ ਆਉਣਗੇ। ਪੂਰੇ ਵੇਰਵੇ ਸੂਚੀ ’ਚ ਵੇਖੋ…. (Star campaigners AAP)
ਇਹ ਵੀ ਪੜ੍ਹੋ: ਗੁਰਜੀਤ ਸਿੰਘ ਔਜਲਾ ਨੇ ਦਾਖਲ ਕੀਤੇ ਨਾਮਜ਼ਦਗੀ ਪੱਤਰ
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸਵਰਨ ਸਲਾਰੀਆ
ਸੱਚ ਕਹੂੰ ਨਿਊਜ਼) ਗੁਰਦਾਸਪੁਰ । ਗੁਰਦਾਸਪੁਰ ਤੋਂ ਭਾਜਪਾ ਆਗੂ ਅਤੇ ਉੱਘੇ ਸਮਾਜ ਸੇਵੀ ਸਵਰਨ ਸਲਾਰੀਆ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਮਾਨ ਦੀ ਮੌਜ਼ੂਦਗੀ ’ਚ ਉਨਾਂ ਨੇ ਆਪ ਪਾਰਟੀ ਦੀ ਮੈਂਬਰਸ਼ਿਪ ਜੁਆਇਂਨ ਕੀਤੀ। ਸਲਾਰੀਆ ਦੇ ਪਾਰਟੀ ’ਚ ਸ਼ਾਮਲ ਹੋਣ ’ਤੇ ਸੀਐਮ ਮਾਨ ਨੇ ਸਵਾਗਤ ਕੀਤਾ। ਇਸ ਦੇ ਨਾਲ ਹੀ ਗੁਰਦਾਸਪੁਰ ’ਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। Aam Aadmi Party
ਇਹ ਵੀ ਪੜ੍ਹੋ: ਕੁਲਦੀਪ ਸਿੰਘ ਧਾਲੀਵਾਲ ਦੀ ਮੌਜ਼ਦੂਗੀ ’ਚ ਅਕਾਲੀ ਦਲ ਤੇ ਭਾਜਪਾ ਵਰਕਰ ‘ਆਪ’ ’ਚ ਸ਼ਾਮਲ
ਜਿਕਰਯੋਗ ਹੈ ਕਿ ਸਵਰਨ ਸਲਾਰੀਆ ਭਾਜਪਾ ਦੀ ਟਿਕਟ ’ਤੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ। । ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ ਸਲਾਰੀਆ ਨੇ ਬਿਆਨ ਦਿੱਤਾ ਹੈ ਕਿ ਉਨਾਂ ਨੂੰ ਭਾਜਪਾ ’ਚ ਰਹਿੰਦੀਆਂ ਪਿਛਲੇ ਅੱਠ ਸਾਲਾਂ ਦੌਰਾਨ ਕੋਈ ਜਿੰਮੇਵਾਰੀ ਨਹੀਂ ਦਿੱਤੀ ਗਈ। ਉਨਾਂ ਕਿਹਾ ਸੰਨੀ ਦਿਓਲ ਤਾਂ ਕਦੇ ਗੁਰਦਾਸਪੁਰ ’ਚ ਨਜ਼ਰ ਤੱਕ ਨਹੀਂ ਆਏ। Aam Aadmi Party