ਕਿਹਾ, ਟੀਕਾ ਲਗਵਾਉਣ ਲਈ ਤਿਆਰ ਰਹਿਣ ਲੋਕ
ਵਾਸ਼ਿੰਗਟਨ। ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋ ਬਾਇਡੇਨ ਨੇ ਸੋਮਵਾਰ ਨੂੰ ਦੇਸ਼ ਨੂੰ ਭਰੋਸਾ ਦਿਵਾਉਣ ਲਈ ਟੈਲੀਵਿਜ਼ਨ ’ਤੇ ਸਿੱਧੇ ਪ੍ਰਸਾਰਨ ਦੌਰਾਨ ਫਾਈਜਰ ਦੀ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਦਾ ਟੀਕਾ ਲਗਵਾਇਆ।
ਬਾਇਡੇਨ ਨੇ ਡੇਲਾਵੇਅਰ ਦੇ ਨੇਵਾਰਕ ਦੇ ਕ੍ਰਿਸਟੀਆਨਾਕਾਰੇ ਹਸਪਤਾਲ ’ਚ ਪਹਿਲੀ ਖੁਰਾਕ ਦਾ ਟੀਕਾ ਲਗਵਾਉਣ ਤੋਂ ਬਾਅਦ ਕਿਹਾ, ਮੈਂ ਇਹ ਪ੍ਰਦਰਸ਼ਨ ਇਸ ਲਈ ਕਰ ਰਿਹਾ ਹਾਂ ਕਿ ਲੋਕਾਂ ਨੂੰ ਟੀਕਾ ਲਗਵਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਚਿੰਤਾ ਦੀ ਕੋਈ ਗੱਲ ਨਹੀਂ ਹੈ। ਬਾਇਡੇਨ ਨੇ ਕਿਹਾ ਕਿ ਟਰੰਪ ਪ੍ਰਸ਼ਾਸਨ ਟੀਕਾ ਪ੍ਰੋਗਰਾਮ ਸ਼ੁਰੂ ਕਰਨ ਲਈ ਕੁਝ ਸਿਹਰੇ ਦਾ ਹੱਕਦਾਰ ਹੈ। ਉਨ੍ਹਾਂ ਦੇਸ਼ਵਾਸੀਆਂ ਨੂੰ ਮਾਸਕ ਪਹਿਨਣ ਤੇ ਛੁੱਟੀਆਂ ਦੌਰਾਨ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ , ਜੇਕਰ ਤੁਸੀਂ ਯਾਤਰਾ ਕਰ ਰਹੇ ਹੋ ਜਾਂ ਨਹੀਂ ਕਰ ਰਹੋ। ਇਸ ਤੋਂ ਪਹਿਲਾਂ ਦਿਨ ’ਚ ਸ੍ਰੀ ਬਾਇਡੇਨ ਦੀ ਪਤਨੀ ਜਿਲ ਬਾਇਡੇਨ ਨੇ ਪਹਿਲੀ ਖੁਰਾਕ ਦਾ ਟੀਕਾ ਲਗਵਾਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.