ਸੰਘਣੀ ਧੁੰਦ ਦੇ ਬਾਵਜੂਦ ਸਵੇਰ ਤੋਂ ਹੀ ਸੰਗਤ ਆਉਣੀ ਹੋਈ ਸ਼ੁਰੂ
Live Namcharcha Dera Rajgarh Salabtura
ਸਲਾਬਤਪੁਰਾ (ਸੁਖਜੀਤ ਮਾਨ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ਵਿੱਚ ਪੰਜਾਬ ਦੀ ਸਾਧ ਸੰਗਤ ਵੱਲੋਂ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਭੰਡਾਰੇ ਦੇ ਰੂਪ ਵਿੱਚ ਨਾਮ ਚਰਚਾ (Salahbatpura Namcharcha) ਕੀਤੀ ਜਾ ਰਹੀ ਹੈ। ਕੜਾਕੇ ਦੀ ਠੰਢ ਤੇ ਧੁੰਦ ਦੇ ਬਾਵਜੂਦ ਸਾਧ ਸੰਗਤ ਸਵੇਰ ਤੋਂ ਹੀ ਪੁੱਜਣੀ ਸ਼ੁਰੂ ਹੋ ਗਈ।



ਇਸ ਖੁਸ਼ੀ ਦੇ ਮੌਕੇ ਪੂਰੇ ਦਰਬਾਰ ਨੂੰ ਸੁੰਦਰ ਲੜੀਆਂ ਨਾਲ ਸਜਾਇਆ ਗਿਆ ਹੈ । ਸਾਧ ਸੰਗਤ ਵਾਲੇ ਪੰਡਾਲ ਵਿੱਚ ਰੰਗ ਬਿਰੰਗੇ ਗੁਬਾਰੇ, ਰੰਗੋਲੀ, ਤੇ ਫੁੱਲਾਂ ਨਾਲ ਵੱਖ-ਵੱਖ ਤਰ੍ਹਾਂ ਦੀ ਸਜਾਵਟ ਕੀਤੀ ਗਈ ਹੈ। ਵੱਡੀ ਗਿਣਤੀ ਵਿੱਚ ਸਾਧ ਸੰਗਤ ਪੁੱਜਣ ਕਰਕੇ ਮੁੱਖ ਪੰਡਾਲ ਤੋਂ ਇਲਾਵਾ ਬਾਹਰ ਵੀ ਵੱਡੀਆਂ ਸਕਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਸਾਧ ਸੰਗਤ ਦੀ ਸਹੂਲਤ ਲਈ ਹੋਰ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। Salahbatpura Namcharcha


Live Namcharcha Dera Rajgarh Salabtura
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ















