ਪਰਦੀਪ ਸਿੰਘ ਇੰਸਾਂ ਦੀ ਅੰਤਿਮ ਯਾਤਰਾ ਦੀਆਂ ਲਾਈਵ ਤਸਵੀਰ 

ਨੇਤਰਦਾਨੀ ਪਰਦੀਪ ਸਿੰਘ ਅਮਰ ਰਹੇ ਦੇ ਗੂੰਜੇ ਨਾਅਰੇ

  • ਵੱਡੀ ਗਿਣਤੀ ’ਚ ਸਾਧ-ਸੰਗਤ ਅੰਤਿਮ ਦਰਸ਼ਨਾਂ ਲਈ ਪਹੁੰਚੀ

(ਸੱਚ ਕਹੂੰ ਨਿਊਜ਼) ਕੋਟਕਪੂਰਾ। ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਸਸਕਾਰ ਲਈ ਸਮਸ਼ਾਨਘਾਟ ਵਿਖੇ ਲਿਜਾਇਆ ਜਾ ਰਿਹਾ ਹੈ। ਪਰਦੀਪ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਲਈ ਸਾਧ-ਸੰਗਤ ਵੱਡੀ ਗਿਣਤੀ ਵਿਚ ਪਹੁੰਚੀ ਹੈ। ਪਰਦੀਪ ਸਿੰਘ ਦੀ ਅੰਤਿਮ ਯਾਤਰਾ ਕੱਢ਼ੀ ਜਾ ਰਹੀ ਹੈ। ਇਸ ਦੌਰਾਨ ਪਰਦੀਪ ਸਿੰਘ ਅਮਰ ਰਹੇ ਦੇ ਨਾਅਰੇ ਗੂੰਜ ਰਹੇ ਹਨ।

ਇਸ ਤੋਂ ਪਹਿਲਾਂ ਪਰਦੀਪ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸ਼ਨ ਅੱਗੇ ਜੋ ਮੰਗਾਂ ਰੱਖੀਆਂ ਸਨ ਉਨ੍ਹਾਂ ’ਤੇ ਸਹਿਮਤੀ ਹੋ ਚੁੱਕੀ ਹੈ ਤੇ ਹੁਣ ਅੰਤਿਮ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਨੇ ਬਾਕੀ ਕਾਤਲਾਂ ਨੂੰ ਜਲਦੀ ਗ੍ਰਿਫਤਾਰ ਕਰਨ ਦਾ ਦਿੱਤਾ ਭਰੋਸਾ ਦਿੱਤਾ ਹੈ ਤੇ ਪਰਿਵਾਰ ਦੀ ਸੁਰੱਖਿਆ ਦੀ ਵੀ ਪੂਰੀ ਜਿੰਮੇਵਾਰੀ ਲਈ ਹੈ।

ਜਿਕਰਯੋਗ ਹੈ ਕਿ ਵੀਰਵਾਰ ਸਵੇਰੇ ਦਿਨ ਚੜ੍ਹਦਿਆਂ ਹੀ ਕੋਟਕਪੂਰਾ ’ਚ 5-6 ਅਣਪਛਾਤੇ ਵਿਅਕਤੀਆਂ ਨੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਪ੍ਰਦੀਪ ਸਿੰਘ ਇੰਸਾਂ ਵਾਸੀ ਕੋਟਕਪੂਰਾ ਦਾ ਤਾਬੜਤੋੜ ਗੋਲੀਆਂ ਚਲਾ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ।   ਇਸ ਘਟਨਾ ਕਾਰਨ ਸਾਧ-ਸੰਗਤ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ