ਲਾਕਡਾਊਨ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ : ਕੇਜਰੀਵਾਲ
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਜਧਾਨੀ ‘ਚ ਕੋਵਿਡ-19 ਦੇ ਬਿਨ੍ਹਾਂ ਲੱਛਣ ਵਾਲੇ ਮਰੀਜ਼ਾਂ ਦੇ ਸਾਹਮਣੇ ਆਉਣ ਨੂੰ ਬਹੁਤ ਚਿੰਤਾਂਜਨਕ ਦੱਸਦਿਆਂ ਐਤਵਾਰ ਨੂੰ ਕਿਹਾ ਕਿ ਫਿਲਹਾਲ ਲਾਕਡਾਊਨ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ। ਕੇਜਰੀਵਾਲ ਨੇ ਅੱਜ ਵੀਡੀਓ ਕਾਨਫਰੰਸ ਜਰੀਏ ਮੀਡੀਆ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਰਾਜਧਾਨੀ ‘ਚ ਵੱਡੀ ਗਿਣਤੀ ‘ਚ ਅਜਿਹੇ ਮਰੀਜ ਸਾਹਮਣੇ ਆ ਰਹੇ ਹਨ ਜਿਨ੍ਹਾਂ ‘ਚ ਕੋਰੋਨਾ ਵਾਇਰਸ ਦਾ ਕੋਈ ਲੱਛਣ ਨਹੀਂ ਵਿਖਾਈ ਦਿੱਤਾ। ਇਹ ਚਿੰਤਾਂਜਨਕ ਸਥਿਤੀ ਹੈ ਅਤੇ ਇਸ ਨੂੰ ਧਿਆਨ ‘ਚ ਰੱਖਦਿਆਂ ਲਾਕਡਾਊਨ ‘ਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਦਿੱਤੀ ਜਾਵੇਗੀ।
ਇੱਕ ਹਫ਼ਤੇ ਬਾਅਦ ਸਥੀਤੀ ਦੀ ਸਮੀਖਿੱਆ ਕੀਤੀ ਜਾਵੇਗੀ ਅਤੇ ਉਸ ਸਮੇਂ ਜੋ ਵੀ ਹਾਲਾਤ ਹੋਣਗੇ ਉਨ੍ਹਾਂ ਨੂੰ ਧਿਆਨ ‘ਚ ਰੱਖਦੇ ਹੋਏ ਫੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਦਿੱਲੀ ‘ਚ ਕੋਰੋਨਾ ਤੇਜੀ ਨਾਲ ਫੈਲ ਰਿਹਾ ਹੈ ਜੋ ਚਿੰਤਾਂ ਵਧਾਉਣ ਵਾਲਾ ਹੈ। ਹਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਦਹਿਸ਼ਤ ‘ਚ ਆਉਣ ਅਤੇ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਦਿੱਲੀ ‘ਚ 736 ਦੀ ਜਾਂਚ ਕੀਤੀ ਗਈ ਅਤੇ ਇਨ੍ਹਾਂ ‘ਚ 186 ਯਾਨੀ 25 ਫੀਸਦੀ ਹੈ ਜੋ ਬਹੁਤ ਜਿਆਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।