ਸਾਡੇ ਨਾਲ ਸ਼ਾਮਲ

Follow us

14.4 C
Chandigarh
Saturday, February 21, 2026
More
    Home Breaking News ਕਮਰੇ ਵਿੱਚ ਬੰਦ...

    ਕਮਰੇ ਵਿੱਚ ਬੰਦ ਹੋ ਕੇ ਆਪਣੇ ਆਪ ਨੂੰ ਲਗਾਈ ਅੱਗ, ਬੁਰੀ ਤਰ੍ਹਾਂ ਝੁਲਸਿਆ, ਹੋਈ ਮੌਤ

    ਕਮਰੇ ਵਿੱਚ ਬੰਦ ਹੋ ਕੇ ਆਪਣੇ ਆਪ ਨੂੰ ਲਗਾਈ ਅੱਗ, ਬੁਰੀ ਤਰ੍ਹਾਂ ਝੁਲਸਿਆ, ਹੋਈ ਮੌਤ

    ਪਟਿਆਲਾ (ਖੁਸ਼ਵੀਰ ਸਿੰਘ ਤੂਰ) ਪਟਿਆਲਾ ’ਚ ਸਨੌਰੀ ਅੱਡੇ ਵਿਖੇ ਅੱਜ ਇਕ ਵਿਅਕਤੀ ਨੇ ਆਪਣੇ ਆਪ ਨੂੰ ਅੱਗ ਲਗਾਉਣ ਕਰਕੇ ਬੁਰੀ ਤਰ੍ਹਾਂ ਝੁਲਸਣ ਤੋਂ ਬਾਅਦ ਉਸ ਦੀ ਮੌਤ ਹੋ ਗਈ। ਅੱਗ ਲਗਾ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੀ ਪਛਾਣ ਗੁਰਮੁਖ ਸਿੰੰਘ ਧਾਲੀਵਾਲ ਵਜੋਂ ਹੋਈ ਹੈ। ਧਾਲੀਵਾਲ ਵੱਲੋਂ ਅੱਜ ਸਵੇਰੇ ਆਪਣੇ ਆਪ ਨੂੰ ਕਮਰੇ ਵਿੱਚ ਬੰਦ ਕਰਨ ਤੋਂ ਬਾਅਦ ਅੱਗ ਲਗਾਈ ਗਈ। ਲੋਕਾਂ ਵੱਲੋਂ ਉਸ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਕਿ ਉਹ ਦਮ ਤੋੜ ਗਿਆ।

    ਦੱਸਿਆ ਜਾ ਰਿਹਾ ਹੈ ਕਿ ਗੁਰਮੁਖ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਚਰਚਾ ਹੈ ਕਿ ਉਸ ਵੱਲੋਂ ਅੱਗ ਲਗਾਉਣ ਤੋਂ ਪਹਿਲਾਂ ਆਪਣੀ ਵੀਡੀਉ ਵੀ ਬਣਾਈ ਗਈ ਹੈ ਜਿਸ ਵਿੱਚ ਉਸ ਨੇ ਕਈ ਲੋਕ ਉੱਪਰ ਦੋਸ਼ ਲਗਾਏ ਗਏ ਹਨ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here