ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ‘ਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
ਲੁਧਿਆਣਾ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦੇ ਭਾਰਤ ਬੰਦ ਦੇ ਸੱਦੇ ਤਹਿਤ ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਬਜ਼ਾਰ, ਦੁਕਾਨਾਂ ਪੂਰੀ ਤਰਾਂ ਬੰਦ ਹਨ। ਸ਼ਹਿਰ ‘ਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮਾਰਚ ਕੱਢ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਰੋਸ ਮਾਰਚ ‘ਚ ਵੱਡੀ ਗਿਣਤੀ ‘ਚ ਕਿਸਾਨਾਂ ਨੇ ਹਿੱਸਾ ਲਿਆ।

ਕਿਸਾਨਾਂ ਦੇ ਭਾਰਤ ਬੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਕਿਸਾਨਾਂ ਦੇ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਭਾਰਤ ਬੰਦ ਨੂੰ ਲਗਭਗ ਸਾਰੀਆਂ ਵਿਰੋਧੀ ਸਿਆਸੀ ਪਾਰਟੀਆਂ ਤੇ ਆਮ ਲੋਕਾਂ ਦੀ ਪੂਰੀ ਹਮਾਇਤ ਮਿਲ ਰਹੀ ਹੈ। ਕਿਸਾਨ ਜਥੇਬੰਦੀਆਂ ਆਪਣੇ ਪ੍ਰਦਰਸ਼ਨ ਦੌਰਾਨ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨਗੀਆਂ। ਹਾਲਾਂਕਿ ਐਂਬੂਲੈਂਸ ਤੇ ਵਿਆਹ-ਸ਼ਾਦੀਆਂ ਦੇ ਵਾਹਨਾਂ ਨੂੰ ਰਸਤਾ ਦਿੱਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.














