ਲੋਹਕੇ ਖੁਰਦ ਮਾਮਲਾ : 11 ਵਿਅਕਤੀਆਂ ਸਮੇਤ 125 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ

Lohke, Khurd, Case, Against, Unmarried, Including

ਮਾਮਲੇ ਦਰਜ ਕਰਵਾਉਣ ਲਈ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਕੀਤਾ ਗਿਆ ਸੀ ਜਾਮ

ਫਿਰੋਜ਼ਪੁਰ, (ਸਤਪਾਲ ਥਿੰਦ)। ਪਿੰਡ ਲੋਹਕੇ ਖੁਰਦ ਦੇ ਮਜ਼ਦੂਰ ਪਰਿਵਾਰਾਂ ਦੇ ਮਕਾਨ ਢਾਹੁਣ ਵਾਲਿਆਂ ਖਿਲਾਫ ਕਾਰਵਾਈ ਕਰਵਾਉਣ ਲਈ 16 ਦਿਨਾਂ ਤੋਂ ਐੱਸਐੱਸਪੀ ਦਫਤਰ ਸਾਹਮਣੇ ਕਿਸਾਨਾਂ ਸੰਘਰਸ਼ ਕਮੇਟੀ ਵੱਲੋਂ ਲਾਏ ਧਰਨੇ ਦੇ ਸੈਂਕੜੇ ਕਿਸਾਨ-ਮਜ਼ਦੂਰਾਂ ਵੱਲੋਂ ਫਿਰੋਜ਼ਪੁਰ ਰੇਲਵੇ ਜੰਕਸ਼ਨ ਠੱਪ ਕਰਨ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਥਾਣਾ ਮੱਲਾਂ ‘ਚ 11 ਵਿਅਕਤੀਆਂ ਸਮੇਤ 120-125 ਅਣਪਛਾਤਿਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਸਬੰਧੀ ਏਐੱਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਨਜਿੰਦਰ ਕੌਰ ਪਤਨੀ ਪਿੱਪਲ ਸਿੰਘ ਵਾਸੀ ਪਿੰਡ ਲੋਹਕੇ ਖੁਰਦ ਨੇ ਦਰਜ ਸ਼ਿਕਾਇਤ ‘ਚ ਦੱਸਿਆ ਕਿ ਕੁਝ ਲੋਕਾਂ ਨੇ ਹਮਮਸ਼ਵਰਾ ਹੋ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਅਲਾਟ ਕੀਤੇ ਗਏ ਪਲਾਟਾਂ ‘ਚ ਬਣੇ ਘਰਾਂ ‘ਚੋਂ ਸਮਾਨ ਚੁੱਕ ਕੇ ਲੈ ਗਏ ਤੇ ਭੰਨ-ਤੋੜ ਕੀਤੀ ਤੇ ਇਸ ਦੌਰਾਨ ਹਵਾਈ ਫਾਇਰ ਵੀ ਕੀਤੇ।

ਏਐੱਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਜਿੰਦਰ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਤੇਜ਼ ਬਿਕਰਮ ਸਿੰਘ ਪੁੱਤਰ ਹਰਦਿਆਲ ਸਿੰਘ, ਹਰਮਨ ਸਿੰਘ ਪੁੱਤਰ ਤੇਜ਼ ਬਿਕਰਮ ਸਿੰਘ, ਬਲਜੀਤ ਸਿੰਘ ਪੁੱਤਰ ਕਰਨੈਲ ਸਿੰਘ, ਮਹਿਤਾਬ ਸਿੰਘ ਪੁੱਤਰ ਜਰਨੈਲ ਸਿੰਘ, ਸਵਰਨ ਕੌਰ ਪਤਨੀ ਬਚਨ ਸਿੰਘ, ਸੁਖਦੇਵ ਸਿੰਘ ਪੁੱਤਰ ਦਰਸ਼ਨ ਸਿੰਘ, ਕਾਲਾ ਸਿੰਘ ਪੁੱਤਰ ਗੁਰਦੇਵ ਸਿੰਘ, ਜੁਗਰਾਜ ਸਿੰਘ ਪੁੱਤਰ ਗੇਜਾ ਸਿੰਘ, ਜਸਵੰਤ ਸਿੰਘ, ਬਲਜਿੰਦਰ ਪਾਲ ਸਿੰਘ ਪੁੱਤਰ ਮੇਜਰ ਸਿੰਘ ਵਾਸੀਅਨ ਲੋਹਕੇ ਖੁਰਦ ਤੇ 120-125 ਅਣਪਛਾਤੇ ਵਿਅਕਤੀਆਂ ਖਿਲਾਫ ਧਾਰਾ 379, 148, 149 ਆਈਪੀਸੀ ਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਟ੍ਰੈਕ ਜਾਮ ਕਰਨ ਵਾਲੇ ਕਿਸਾਨਾਂ ਖਿਲਾਫ਼ ਰੇਲਵੇ ਪੁਲਿਸ ਨੇ ਕੀਤਾ ਮਾਮਲਾ ਦਰਜ

ਰੇਲਵੇ ਟ੍ਰੈਕ ਜਾਮ ਕਰਕੇ ਜਿੱਥੇ ਕਿਸਾਨਾਂ ਨੇ ਲੋਹਕੇ ਖੁਰਦੀ ਦੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਹੈ, ਉੱਥੇ ਹੀ ਰੇਲਵੇ ਦੇ ਹੋਏ ਨੁਕਸਾਨ ਨੂੰ ਦੇਖਦਿਆਂ ਰੇਲਵੇ ਪੁਲਿਸ ਵੱਲੋਂ ਵੀ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ  ਨੇ ਦੱਸਿਆ ਕਿ ਕਿਸਾਨ ਆਗੂਆਂ ਸਮੇਤ ਕਰੀਬ 400 ਅਣਪਛਾਤੇ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਰੇਲਵੇ ਵੱਲੋਂ ਦਰਜ ਕੀਤੇ ਗਏ ਇਨ੍ਹਾਂ ਮਾਮਲਿਆਂ ਦੀ ਨਿਖੇਧੀ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਰੇਲ ਜਾਮ ਕਰਕੇ ਯਾਤਰੀਆਂ ਨੂੰ ਪ੍ਰੇਸ਼ਾਨ ਕਰਨਾ ਨਹੀਂ ਸੀ, ਸਗੋਂ ਇਨਸਾਫ ਲੈਣ ਲਈ ਪ੍ਰਸ਼ਾਸਨ ਦੀ ਅੱਖਾਂ ਖੋਲ੍ਹਣਾ ਸੀ, ਇਸ ਲਈ ਰੇਲਵੇ ਵੱਲੋਂ ਤੁਰੰਤ ਕਿਸਾਨ ‘ਤੇ ਕੀਤੇ ਪਰਚਿਆਂ ਨੂੰ ਰੱਦ ਕੀਤਾ ਜਾਵੇ।