Punjab BJP: ਲੋਕ ਰਾਜ ਪਾਰਟੀ ਦਾ ਭਾਜਪਾ ’ਚ ਹੋਇਆ ਰਲੇਵਾਂ

Punjab BJP
Punjab BJP

ਲੋਕ ਰਾਜ ਪਾਰਟੀ ਦੇ ਕੌਮੀ ਪ੍ਰਧਾਨ ਬਲਕਾਰ ਸਿੰਘ ਮੰਗਲੀ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ | Punjab BJP

Punjab BJP: (ਰਘਬੀਰ ਸਿੰਘ) ਲੁਧਿਆਣਾ। ਸਥਾਨਕ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਇੱਕ ਸਮਾਗਮ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿੱਚ ਭਾਜਪਾ ਦੇ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਵਿਪਨ ਵਿਨਾਇਕ ਦੀ ਪ੍ਰੇਰਨਾ ਸਦਕਾ ਲੋਕ ਰਾਜ ਪਾਰਟੀ ਦੇ ਕੌਮੀ ਪ੍ਰਧਾਨ ਬਲਕਾਰ ਸਿੰਘ ਮੰਗਲੀ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਰਜਨੀਸ਼ ਧੀਮਾਨ ਨੇ ਲੋਕ ਰਾਜ ਪਾਰਟੀ ਦੇ ਕੌਮੀ ਪ੍ਰਧਾਨ ਬਲਕਾਰ ਸਿੰਘ ਮੰਗਲੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਭਾਜਪਾ ਦਾ ਗਮਛਾ ਪਹਿਨਾ ਕੇ ਭਾਜਪਾ ਵਿੱਚ ਸ਼ਾਮਲ ਕਰਵਾਇਆ। Punjab BJP

ਇਹ ਵੀ ਪੜ੍ਹੋ: Rain: ਭਾਰੀ ਮੀਂਹ ਪੈਣ ਨਾਲ 5 ਜ਼ਿਲ੍ਹਿਆਂ ’ਚ ਸਕੂਲ ਬੰਦ

ਇਸ ਮੌਕੇ ਰਜਨੀਸ਼ ਧੀਮਾਨ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਹਿੱਤ ਵਾਸਤੇ ਕੀਤੇ ਜਾ ਰਹੇ ਫੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਹੀ ਅੱਜ ਖੇਤਰੀ ਪਾਰਟੀਆਂ ਵੀ ਭਾਜਪਾ ਵਿਚ ਮਿਲ ਰਹੀਆ ਹਨ। ਜਿਸ ਕਾਰਨ ਪਾਰਟੀ ਮਜ਼ਬੂਤ ਹੋ ਰਹੀ ਹੈ। ਬਲਕਾਰ ਸਿੰਘ ਮੰਗਲੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਬਦੌਲਤ ਹੀ ਅੱਜ ਭਾਰਤ ਦਾ ਪੂਰੀ ਦੁਨੀਆਂ ਵਿੱਚ ਡੰਕਾ ਵੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਜਿੱਤ ਕੇ ਆਪਣੀ ਸਰਕਾਰ ਬਣਾਵੇਗੀ।

ਇਸ ਮੌਕੇ ਜਸਵੀਰ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ ਮਾਂਗਟ, ਨਰਿੰਦਰ ਕੁਮਾਰ, ਪ੍ਰਸ਼ੋਤਮ ਲਾਲ, ਜਗੀਰ ਸਿੰਘ, ਰਾਮ ਸਿੰਘ, ਸੋਨੂੰ, ਕੁਲਦੀਪ ਸਿੰਘ, ਤਰਲੋਚਨ ਸਿੰਘ ਮੇਹਰਬਾਨ, ਹੇਮੰਤ ਸ਼ਰਮਾ ਜਮਾਲਪੁਰ, ਹਰਜੀਤ ਸਿੰਘ, ਕੁਲਵਿੰਦਰ ਸਿੰਘ,ਰਾਮ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਯਸ਼ਪਾਲ ਜਨੋਤਰਾ, ਉਪ ਪ੍ਰਧਾਨ ਡਾ: ਨਿਰਮਲ ਨਈਅਰ, ਨਵਲ ਜੈਨ, ਸਕੱਤਰ ਪਰਵੀਨ ਸ਼ਰਮਾ, ਪ੍ਰੈੱਸ ਸਕੱਤਰ ਡਾ: ਸਤੀਸ਼ ਕੁਮਾਰ, ਬੁਲਾਰੇ ਸੁਰਿੰਦਰ ਕੌਸ਼ਲ, ਹਰਪ੍ਰੀਤ ਸਿੰਘ ਮੋਨੂੰ ਆਦਿ ਹਾਜ਼ਰ ਸਨ।