ਦਿੱਲੀ ਹਿੰਸਾ ‘ਤੇ ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ

Lok Sabha, Adjourned

ਦਿੱਲੀ ਹਿੰਸਾ ‘ਤੇ ਲੋਕ ਸਭਾ ਦੀ ਕਾਰਵਾਈ ਦੋ ਵਜੇ ਤੱਕ ਮੁਲਤਵੀ
ਪ੍ਰਸ਼ਨਕਾਲ ਅਤੇ ਸਿਫਰਕਾਲ ਨਹੀਂ ਹੋ ਸਕਿਆ | Lok Sabha

ਨਵੀਂ ਦਿੱਲੀ, ਏਜੰਸੀ। ਦਿੱਲੀ ‘ਚ ਪਿਛਲੇ ਦਿਨੀਂਹੋਈ ਹਿੰਸਾ ‘ਤੇ ਚਰਚਾ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਰੋਧੀ ਮੈਂਬਰਾਂ ਨੇ ਮੰਗਲਵਾਰ ਨੂੰ ਲੋਕ ਸਭਾ ‘ਚ ਜ਼ੋਰਦਾਰ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਦੂਜੀ ਵਾਰੀ ਦੋ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਜਿਸ ਕਾਰਨ ਪ੍ਰਸ਼ਨਕਾਲ ਅਤੇ ਸਿਫਰਕਾਲ ਨਹੀਂ ਹੋ ਸਕਿਆ। ਦੋਬਾਰਾ 12 ਵਜੇ ਸਦਨ ਦੀ ਕਾਰਵਾਈ ਜਿਵੇਂ ਹੀ ਸ਼ੁਰੂ ਹੋਈ ਉਸੇ ਸਮੇਂ ਵਿਰੋਧੀ ਧਿਰ ਦੇ ਮੈਂਬਰ ਦਿੱਲੀ ‘ਚ ਹੋਈ ਹਿੰਸਾ ‘ਤੇ ਚਰਚਾ ਕਰਵਾਉਣ ਦੀ ਮੰਗ ਕਰਨ ‘ਤੇ ਹੰਗਾਮਾ ਕਰਨ ਲੱਗੇ। ਇਸ ਦੌਰਾਨ ਪੀਠਾਸੀਨ ਅਧਿਕਾਰੀ ਕਿਰੀਟ ਸੋਲੰਕੀ ਨੇ ਮੈਂਬਰਾਂ ਨੂੰ ਸ਼ਾਂਤ ਹੋਣ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ‘ਤੇ ਚਰਚਾ ਕਰਵਾਉਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਇਹ ਮਹੱਤਵਪੂਰਨ ਵਿਸ਼ਾ ਹੈ ਅਤੇ ਇਹ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਨਾਲ ਸਬੰਧਿਤ ਮੈਂਬਰਾਂ ਨੂੰ ਚਰਚਾ ‘ਚ ਹਿੱਸਾ ਲੈਣਾ ਚਾਹੀਦਾ ਹੈ। ਇਸ ਦੇ ਬਾਵਜੂਦ ਮੈਂਬਰਾਂ ਦਾ ਹੰਗਾਮਾ ਜਾਰੀ ਰਿਹਾ ਤਾਂ ਉਹਨਾਂ ਨੇ ਸਦਨ ਦੀ ਬੈਠਕ ਦੋ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। Lok Sabha

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Lok Sabha, Adjourned Till 2 PM, Delhi Violence