1300 ਤੋਂ ਵੱਧ ਉਮੀਦਵਾਰ ਮੈਦਾਨ ’ਚ | Lok Sabha Election 2024 Voting
ਨਵੀਂ ਦਿੱਲੀ (ਏਜੰਸੀ)। ਲੋਕ ਸਭਾ ਚੋਣਾਂ 2024 ਦੇ ਤੀਜੇ ਗੇੜ ਲਈ ਅੱਜ ਮੰਗਲਵਾਰ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਇਸ ਗੇੜ ’ਚ 12 ਸੂਬਿਆਂ ਅਤੇ ਇੱਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ’ਤੇ 1351 ਉਮੀਦਵਾਰਾਂ ਦੀ ਕਿਸਮਤ ਈਵੀਐੱਮ ’ਚ ਸੀਲ ਹੋਵੇਗੀ। ਭਿਆਨਕ ਗਰਮੀ ਦੌਰਾਨ ਵੋਟਰਾਂ ਨੂੰ ਘਰਾਂ ਤੋਂ ਬਾਹਰ ਕੱਢਣਾ ਚੋਣ ਕਮਿਸ਼ਨ ਲਈ ਚੁਣੌਤੀ ਬਣਿਆ ਹੋਇਆ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਅਤੇ ਸ਼ਾਮ 5 ਵਜੇ ਖਤਮ ਹੋਵੇਗੀ। (Lok Sabha Election 2024 Voting)
ਇਸ ਗੇੜ ’ਚ ਬਿਹਾਰ, ਛੱਤੀਸਗੜ੍ਹ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਰਗੇ ਕੁਝ ਵੱਡੇ ਸੂਬਿਆਂ ’ਚ ਵੋਟਿੰਗ ਹੋ ਰਹੀ ਹੈ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਦੀ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਵੀ ਇਸੇ ਦਿਨ ਵੋਟਿੰਗ ਹੋਣੀ ਸੀ, ਪਰ ਇੱਥੇ ਵੋਟਿੰਗ 25 ਮਈ ਕਰ ਦਿੱਤੀ ਗਈ ਹੈ। ਸਾਰੀਆਂ ਸੀਟਾਂ ’ਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਣੀ ਹੈ।
ਇਨ੍ਹਾਂ ਆਗੂਆਂ ਦੀ ਕਿਸਮਤ ਦਾਅ ’ਤੇ | Lok Sabha Election 2024 Voting
ਵੱਡੇ ਆਗੂਆਂ ਵਿੱਚ ਕੇਂਦਰੀ ਮੰਤਰੀ ਅਮਿਤ ਸ਼ਾਹ (ਗਾਂਧੀਨਗਰ), ਜੋਤੀਰਾਦਿੱਤਿਆ ਸਿੰਧੀਆ (ਗੁਣਾ), ਮਨਸੁਖ ਮੰਡਾਵੀਆ (ਪੋਰਬੰਦਰ), ਸ਼ਿਵਰਾਜ ਸਿੰਘ ਚੌਹਾਨ (ਵਿਦਿਸ਼ਾ), ਪੁਰਸ਼ੋਤਮ ਰੁਪਾਲਾ (ਰਾਜਕੋਟ), ਪ੍ਰਹਿਲਾਦ ਜੋਸ਼ੀ (ਧਾਰਵਾੜ), ਐੱਸਪੀ ਸਿੰਘ ਬਘੇਲ (ਆਗਰਾ), ਸੁਪ੍ਰੀਆ ਸੂਲੇ (ਬਾਰਾਮਤੀ), ਦਿਗਵਿਜੇ ਸਿੰਘ (ਰਾਜਗੜ੍ਹ), ਡਿੰਪਲ ਯਾਦਵ (ਮੈਨਪੁਰੀ) ਸ਼ਾਮਲ ਹਨ।
Also Read : ਹੁਣ ਧੀਆਂ ਨੂੰ ਮਿਲੇਗੀ 3000 ਰੁਪਏ ਮਹੀਨਾ ਪੈਨਸ਼ਨ! ਜਾਣੋ ਕੀ ਹੈ ਸਕੀਮ ਤੇ ਜ਼ਰੂਰੀ ਦਸਤਾਵੇਜ?